ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਸਲਾਹੁਣਯੋਗ , ਡਾਕਟਰਾਂ ਦੇ ਯਤਨਾਂ ਸਦਕਾ ਬੱਚੇ ਦੇ ਦਿਲ ਵਿਚਲੇ ਛੇਕ ਦਾ ਮੁਫ਼ਤ ਆਪਰੇਸ਼ਨ ਹੋਇਆ

news-details

 bolda punjab

ਐਸ ਏ ਐਸ ਨਗਰ/ਬੂਥਗਡ਼੍ਹ  ,18 ਸਤੰਬਰ : 

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਡਾਕਟਰਾਂ ਦੀ ਟੀਮ ਨੇ ਸਥਾਨਕ ਪਿੰਡ ਪੱਲਣਪੁਰ ਦੀ 6 ਸਾਲਾ ਬੱਚੀ ਦੇ ਦਿਲ ਵਿਚਲੇ ਛੇਕ ਦਾ ਸਫ਼ਲ ਇਲਾਜ ਕਰਵਾਇਆ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਉਕਤ ਪਿੰਡ ਦੇ ਦੌਰੇ ਦੌਰਾਨ ਡਾ. ਵਿਕਾਸ ਰਣਦੇਵ, ਡਾ. ਪਿ੍ਰਯੰਕਾ ਅਤੇ ਡਾ. ਰੋਹਿਨੀ ਦੀ ਟੀਮ ਦੇ ਧਿਆਨ ਵਿਚ ਆਇਆ ਸੀ ਕਿ ਪਿੰਡ ਦੀ 6 ਸਾਲ ਦੀ ਬੱਚੀ ਸਿਮਰਨ ਦੇ ਦਿਲ ਵਿਚ ਛੇਕ ਹੈ।

ਡਾਕਟਰਾਂ ਨੇ ਤੁਰੰਤ ਬੱਚੇ ਦੇ ਮਾਂ-ਬਾਪ ਨੂੰ ਹਸਪਤਾਲ ਵਿਚ ਬੁਲਾਇਆ ਅਤੇ ਬੱਚੇ ਦੀ ਮੁਢਲੀ ਜਾਂਚ ਕੀਤੀ।

 

         ਡਾ. ਆਦਰਸ਼ਪਾਲ ਕੌਰ ਮੁਤਾਬਕ ਰਾਸ਼ਟਰੀ ਬਾਲ ਸਵਾਸਥਯ ਕਾਰਿਯਾਕਰਮ (ਆਰ.ਬੀ.ਐਸ.ਕੇ) ਅਧੀਨ ਬੱਚਿਆਂ ਦੀਆਂ ਕਈ ਬੀਮਾਰੀਆਂ ਦਾ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ।

 

ਬੱਚੇ ਦੇ ਮੁੱਢਲੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਬੱਚੇ ਨੂੰ ਦਿਤੀ ਜਾਣ ਵਾਲੀ ਮਾਲੀ ਸਹਾਇਤਾ ਸਬੰਧੀ ਸਾਰੇ ਕਾਗ਼ਜ਼-ਪੱਤਰ ਤਿਆਰ ਕੀਤੇ ਅਤੇ ਬੱਚੇ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿਤਾ। ਪੀ.ਜੀ.ਆਈ. ਵਿਖੇ ਬੱਚੇ ਦੇ ਸਾਰੇ ਜ਼ਰੂਰੀ ਟੈਸਟ ਕੀਤੇ ਗਏ ਤੇ ਪਿਛਲੇ ਦਿਨੀਂ ਉਸ ਦੇ ਦਿਲ ਵਿਚਲੇ ਛੇਕ ਦਾ ਸਫ਼ਲ ਆਪਰੇਸ਼ਨ ਕਰ ਦਿਤਾ ਗਿਆ। ਡਾਕਟਰਾਂ ਮੁਤਾਬਕ ਬੱਚਾ ਹੁਣ ਬਿਲਕੁਲ ਤੰਦਰੁਸਤ ਹੈ। ਸਿਵਲ ਸਰਜਨ ਨੇ ਡਾ. ਅਲਕਜੋਤ ਕੌਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਬੱਚੇ ਦਾ ਮੁਫ਼ਤ ਆਪਰੇਸ਼ਨ ਸੰਭਵ ਹੋਇਆ ਹੈ ਅਤੇ ਪਰਵਾਰ ਦਾ ਲਗਭਗ ਡੇਢ ਲੱਖ ਰੁਪਏ ਦਾ ਖ਼ਰਚਾ ਬਚਿਆ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ। ਕਿਸੇ ਵੀ ਜ਼ਰੂਰੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।