ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਫਿਰੋਜਪੁਰ ‘ਚ ਸਹਾਇਕ ਜੇ.ਈ. ‘ਤੇ ਹਮਲਾ; ਬਿਜਲੀ ਮੰਤਰੀ ਨੇ   ਹਾਲ-ਚਾਲ ਪੁੱਛਣ ਲਈ  ਪੀੜਤ ਅਧਿਕਾਰੀ ਨਾਲ ਕੀਤੀ ਫੋਨ ’ਤੇ ਗੱਲ 

news-details

  bolda punjab
ਚੰਡੀਗੜ, 21 ਸਤੰਬਰ:

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਹਾਇਕ ਜੂਨੀਅਰ ਇੰਜੀਨੀਅਰ (ਜੇ.ਈ.) ਕਰਨੈਲ ਸਿੰਘ, ਜਿਸ ’ਤੇ ਲੰਘੇ ਕੱਲ ਦੀ ਸ਼ਾਮ ਨੂੰ ਫਿਰੋਜ਼ਪੁਰ ਦੇ ਪਿੰਡ ਗੱਟੀ ਮਸਤਾ ਵਿਖੇ ਕੁਝ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ ਸੀ, ਦਾ ਹਾਲ-ਚਾਲ ਪੁੱਛਣ ਲਈ  ਟੈਲੀਫੋਨ ‘ਤੇ ਗੱਲਬਾਤ ਕੀਤੀ ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਪ ਮੰਡਲ ਦਫਤਰ ਵਿੱਚ ਤਾਇਨਾਤ ਸਹਾਇਕ ਜੇ.ਈ.ਕਰਨੈਲ ਸਿੰਘ ਪਿੰਡ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਗਿਆ ਸੀ ਤਾਂ ਕੁਝ ਵਿਅਕਤੀਆਂ ਨੇ ਪਿੰਡ ਵਿੱਚ ਉਨਾਂ ਦੇ ਵਿਰੋਧੀ ਦੇ ਘਰ ਮੀਟਰ ਲਗਾਉਣ ਕਾਰਨ ਉਸ ‘ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ।

ਮੰਤਰੀ ਨੇ ਕਰਨੈਲ ਸਿੰਘ ਨਾਲ ਗੱਲਬਾਤ ਕਰਦਿਆਂ ਉਨਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ।

ਉਨਾਂ ਦੱਸਿਆ ਕਿ ਮਮਦੋਟ ਪੁਲਿਸ ਵੱਲੋਂ ਸਾਰੇ ਮੁਲਜਮਾਂ ਖਿਲਾਫ ਇਰਾਦਾ ਕਤਲ ਅਤੇ ਭਾਰਤੀ ਦੰਡਾਵਲੀ ਦੀਆਂ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜਮਾਂ ਨਾਲ ਕਿਸੇ ਵੀ ਤਰਾਂ ਦੀ  ਖਿੱਚ-ਧੂਹ ਜਾਂ ਮਾੜੇ ਵਤੀਰੇ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਰੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਥਾਣਾ ਮਮਦੋਟ ਵਿਖੇ ਆਈਪੀਸੀ ਦੀ ਧਾਰਾ 307, 332, 341, 353, 186, 506, 148, 159 ਅਤੇ 323 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
-----------

INFORMATION AND PUBLIC RELATIONS DEPARTMENT, PUNJAB

 

ASST JE ATTACKED IN FEROZEPUR; POWER MINISTER DIALS HIS NUMBER TO ENQUIRE ABOUT HIS WELL-BEING

 

— FEROZEPUR POLICE REGISTERS CASE OF ATTEMPT TO MURDER Punjabi AGAINST ACCUSED PERSONS

 

— CM BHAGWANT MANN LED PUNJAB GOVT COMMITTED FOR WELFARE OF ITS EMPLOYEES, SAYS HARBHAJAN SINGH ETO

 bolda punjab
Chandigarh, September 21:    

Punjab Power Minister Harbhajan Singh ETO today telephonically spoke to Assistant Junior Engineer (JE) Karnail Singh, who was attacked by some persons at village Gatti Masta in Ferozepur on Tuesday evening, and enquired about his well-being.

As per the information, Assistant JE Karnail Singh, posted at Sub-divisional Office of Punjab State Power Corporation Limited (PSPCL) had gone to install an electricity meter in the village, when some persons brutally attacked him for installing meter at their rival's house.

The Minister, while talking to Karnail Singh, has offered him all kinds of possible help from the State Government. He said that Chief Minister Bhagwant Mann led Punjab Government is committed for the welfare of its employees.

He informed that the Mamdot Police has registered a case against all the accused persons for attempting murder and various other relevant sections of the Indian Penal Code.

He said that the Punjab Government won't tolerate anyone to manhandle or misbehave with the employees and stern action will be taken against all the accused persons. 

Meanwhile, FIR has been registered under sections 307, 332, 341, 353, 186, 506, 148, 159 and 323 of the IPC at Mamdot Police Station.