ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਜਮੀਨੀ ਰਿਕਾਰਡ ਦੀ ਮਸਾਫੀ ਦੇਣ ਲਈ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਲਰਕ ਗਿ੍ਰਫਤਾਰ

news-details

bolda punjab
ਚੰਡੀਗੜ, 22 ਸਤੰਬਰ :
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਦੌਰਾਨ ਅੱਜ ਮਨਜੀਤ ਸਿੰਘ ਜੂਨੀਅਰ ਸਹਾਇਕ, ਐਸ.ਸੀ. ਅੰਕੜਾ ਕਲਰਕ, ਸਦਰ ਕਾਨੂੰਗੋ ਬ੍ਰਾਂਚ, ਦਫਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਖਿਲਾਫ 1,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਰਫਤਾਰ ਕਰ ਲਿਆ ਹੈ।
          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਉਕਤ ਮੁਲਜ਼ਮ ਮਨਜੀਤ ਸਿੰਘ ਨੂੰ ਸ਼ਿਕਾਇਤਕਰਤਾ ਜਰਮਨਜੀਤ ਸਿੰਘ ਵੱਲੋਂ ਵਿਜੀਲੈਂਸ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਤੇ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ।
          ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਕਲਰਕ ਉਸ ਦੀ ਜਮੀਨ ਦੇ ਰਿਕਾਰਡ ਦੀ ਮਸਾਫੀ ਦੇਣ ਬਦਲੇ ਉਸ ਪਾਸੋ 1,000 ਰੁਪਏ ਬਤੌਰ ਰਿਸ਼ਵਤ ਮੰਗ ਰਿਹਾ ਹੈ। ਇਸ ਉਪਰੰਤ ਬਿਊਰੋ ਵੱਲੋਂ ਹਾਸਲ ਰਿਕਾਰਡ ਅਤੇ ਤੱਥਾਂ ਦੇ ਅਧਾਰ ਉਤੇ ਕੀਤੀ ਪੜਤਾਲ ਵਿੱਚ ਦੋਸ਼ ਸਹੀ ਪਾਏ ਜਾਣ ਉਤੇ ਮੁਲਜ਼ਮ ਮਨਜੀਤ ਸਿੰਘ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮੁਕੱਦਮਾ ਨੰਬਰ 19, ਮਿਤੀ 22-09-2022 ਨੂੰ ਥਾਣਾ ਵਿਜੀਲੈਂਸ ਬਿਊਰੋ, ਅੰਮਿ੍ਰਤਸਰ ਵਿਖੇ ਦਰਜ ਕਰਕੇ ਗਿ੍ਰਫਤਾਰ ਕਰ ਲਿਆ ਹੈ ਅਤੇ ਇਸ ਬਾਰੇ ਅਗਲੇਰੀ ਕਾਰਵਾਈ ਜਾਰੀ ਹੈ।