ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਪੰਚਾਇਤੀ ਫੰਡਾਂ ਚ ਗਬਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਸਰਪੰਚ ਤੇ ਪੰਚਾਇਤ ਸਕੱਤ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਨੰਨਗੋ ਤੇ ਇਕ ਪ੍ਰਾਇਵੇਟ ਵਿਅਕਤੀ ਗਿ੍ਰਫਤਾਰ

news-details

 bolda punjab
ਚੰਡੀਗੜ, 22 ਸਤੰਬਰ :
ਸੂਬੇ ਵਿਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਾਮ ਪੰਚਾਇਤ ਸਠਿਆਲੀ, ਜਿਲਾ ਗੁਰਦਾਸਪੁਰ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਸਰਪੰਚ ਅਤੇ ਪੰਚਾਇਤ ਸਕੱਤਰ, ਬਲਾਕ ਕਾਹਨੂੰਵਾਨ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਸਤਨਾਮ ਸਿੰਘ ਸਾਬਕਾ ਸਰਪੰਚ ਨੂੰ ਗਿ੍ਰਫਤਾਰ ਕਰ ਲਿਆ ਹੈ। ਇਸੇ ਦੌਰਾਨ ਇਕ ਵੱਖਰੇ ਕੇਸ ਵਿਚ ਵਿਜੀਲੈਸ ਵਲੋਂ ਬਲਜਿੰਦਰ ਕੁਮਾਰ ਕਾਨੰਨਗੋ ਤਹਿਸੀਲ ਖਮਾਣੋ ਅਤੇ ਉਸ ਦੇ ਵਿਚੋਲੇ ਇਕ ਪ੍ਰਾਇਵੇਟ ਵਿਅਕਤੀ ਸਤਪਾਲ ਸਿੰਘ ਸੱਤਾ ਵਾਸੀ ਭੈਣੀਕਲਾਂ, ਜਿਲਾ ਫਤਹਿਗੜ ਸਾਹਿਬ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਰਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਕੀਤੀ ਪੜਤਾਲ ਦੌਰਾਨ ਜਾਂਚ ਵਿਚ ਪਾਇਆ ਗਿਆ ਕਿ ਸਾਲ 2013 ਤੋਂ ਸਾਲ 2018 ਤੱਕ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਸਠਿਆਲੀ ਦੇ ਵਿਕਾਸ ਕੰਮਾਂ ਲਈ ਪ੍ਰਾਪਤ ਹੋਈ ਗ੍ਰਾਂਟ ਅਤੇ ਪੰਚਾਇਤ ਦੇ ਫੰਡਾਂ ਦੀ ਰਕਮ ਵਿੱਚੋਂ 20,08,602 ਰੁਪਏ ਦਾ ਗਬਨ ਕੀਤਾ ਗਿਆ। ਜਿਸ ਕਰਕੇ ਉਕਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਦੋਸ਼ੀਆਨ ਸਤਨਾਮ ਸਿੰਘ ਸਾਬਕਾ ਸਰਪੰਚ, ਪਿੰਡ ਸਠਿਆਲੀ ਅਤੇ ਸੁਖਦੇਵ ਸਿੰਘ ਪੰਚਾਇਤ ਸਕੱਤਰ, ਬਲਾਕ ਕਾਹਨੂੰਵਾਨ, ਜਿਲਾ ਗੁਰਦਾਸਪੁਰ ਖਿਲਾਫ ਮੁਕੱਦਮਾ ਨੰਬਰ 18, ਮਿਤੀ 21.09.2022, ਜੁਰਮ ਅਧੀਨ ਧਾਰਾ 409, 120-ਬੀ ਆਈ.ਪੀ.ਸੀ ਅਤੇ ਧਾਰਾ 13(1)(ਏ) ਤੇ 13(2) ਤਹਿਤ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮਿ੍ਰਤਸਰ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
      ਬੁਲਾਰੇ ਨੇ ਦੱਸਿਆ ਕਿ ਇੱਕ ਵੱਖਰੇ ਕੇਸ ਵਿੱਚ ਸ਼ਿਕਾਇਤਕਰਤਾ ਜਰਨੈਲ ਸਿੰਘ ਨੇ ਵਿਜੀਲੈਂਸ ਦੀ ਟੋਲ ਫਰੀ ਹੈਲਪਲਾਈਨ ਉਪਰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਬਲਜਿੰਦਰ ਕੁਮਾਰ ਕਾਨੂੰਗੋ ਵਲੋਂ ਆਪਣੇ ਨਾਲ ਰੱਖੇ ਗਏ ਪ੍ਰਾਈਵੇਟ ਕਰਿੰਦੇ ਸਤਪਾਲ ਸਿੰਘ ਸੱਤਾ ਰਾਹੀਂ ਪਿੰਡ ਬਿਲਾਸਪੁਰ ਵਿਖੇ ਖਰੀਦ ਕੀਤੀ ਗਈ ਜਮੀਨ ਦੀ ਤਕਸੀਮ ਕਰਾਉਣ ਅਤੇ ਮਿਣਤੀ ਕਰਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਉਸ ਨੇ ਆਪਣੀ ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਕਿ ਉਕਤ ਕਾਨੂੰਗੋ ਪਹਿਲਾਂ ਹੀ ਉਸ ਕੋਲੋਂ 3000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਆਪਣੇ ਕਰਿੰਦੇ ਰਾਹੀਂ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
       ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਉਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਵਿਖੇ ਮੁਕੱਦਮਾ ਦਰਜ ਕਰਕੇ ਦੋਹਾਂ ਦੋਸ਼ੀਆਂ ਨੂੰ ਗਿ੍ਰਫਤਾਰ ਕਰ

 ਲਿਆ ਹੈ ਅਤੇ ਇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ।