ਤਾਜ਼ਾ ਖਬਰਾਂ
ਬਾਰ ਐਸੋਸੀਏਸ਼ਨ ਵੱਲੋਂ ਮਾਣਯੋਗ ਚੀਫ਼ ਜਸਟਿਸ ਨੂੰ ਵਿਸ਼ੇਸ਼ ਅਪੀਲ  Ex ਮੰਤ੍ਰੀ ਸਾਧੂ ਧਰਮਸੋਤ ਦੇ ਘਰ ਈ ਡੀ ਦੀ ਛਾਪੇਮਾਰੀ DSP ਦੇ ਘਰੋਂ ਸੋਨਾ ਤੇ ਲੱਖਾਂ ਰੁਪਏ ਚੋਰੀ , ਸ਼ਾਦੀ ਤੇ ਗਿਆ ਸੀ ਸਾਰਾ ਪਰਿਵਾਰ Condom ਨਾਲ ਜਾਮ ਹੋਇਆ ਸੀਵਰੇਜ, ਲੁਧਿਆਣਾ ਦੇ ਲੋਕਾਂ ਨੇ PG 'ਚ ਦੇਹ ਵਪਾਰ ਦੇ ਧੰਦੇ ਦੇ ਦੋਸ਼ ਲਾਏ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵਿਧਾਨ ਸਭਾ ਵਿਚ ਚੁੱਕਿਆ ਦਰਿਆ ਦੇ ਰੇਤੇ ਦਾ ਮੁੱਦਾ  ਟੇਬਲ ਟੈਨਿਸ ਇਨਡੋਰ ਹਾਲ ਦੀ ਹੋਵੇਗੀ ਕਾਇਆ ਕਲਪ ਫਰਜੀ ਕੰਪਨੀਆਂ ਬਣਾ ਕੇ ਵਿਰਦੀ ਦੀ ਕਰੋੜਾਂ ਰੁਪਏ ਦੀ ਕਾਲੀ ਕਮਾਈ ਨੂੰ ਕਰਦਾ ਸੀ ਸਫੈਦ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ  ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ 'ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ 01 ਦਸੰਬਰ ਨੂੰ ਮਾਈਨਿੰਗ ਸਬੰਧੀ ਜ਼ਿਲ੍ਹਾ ਸਰਵੇਖਣ ਰਿਪੋਰਟ ਤਿਆਰ ਕਰਨ ਲਈ ਹੋਵੇਗੀ ਸਲਾਹਕਾਰ ਦੀ ਨਿਯੁਕਤੀ 

ਸਾਧਾਰਨ ਪਰਿਵਾਰ ਨਾਲ ਸੰਬੰਧਿਤ ਸਰਕਾਰੀ ਸਕੂਲ ਦੀ ਵਿਦਿਆਰਥਣ ਬਣੀ ਜੂਨੀਅਰ ਸਾਇੰਸਦਾਨ

news-details

 Bolda Punjab
ਚੰਡੀਗੜ੍ਹ 12 ਦਸੰਬਰ ;

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ  ਵੱਲੋਂ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਜਿਲਾ ਫ਼ਿਰੋਜ਼ਪੁਰ ਦੀ ਵਿਦਿਆਰਥਣ ਰਹੀ ਭਜਨਪ੍ਰੀਤ ਕੌਰ ਨੂੰ ਆਪਣੀ ਰਿਹਾਇਸ਼ ‘ਤੇ ਦੁਪਹਿਰ ਦੇ ਖਾਣੇ ‘ਤੇ ਬੁਲਾ ਕੇ ਉਸਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।
ਭਜਨਪ੍ਰੀਤ ਕੌਰ ਸਪੁੱਤਰੀ ਭਾਈ ਜਗਸੀਰ ਸਿੰਘ ਅਤੇ ਗਗਨਦੀਪ ਕੌਰ  ਸਰਕਾਰੀ ਸਕੂਲ ਜ਼ੀਰਾ ਦੀ ਵਿਦਿਆਰਥਣ ਰਹੀ ਹੈ ਅਤੇ ਉਸਨੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਅਤੇ ਗਾਈਡ ਅਧਿਆਪਕ ਸੁਖਦੀਪ ਸਿੰਘ ਲੈਕਚਰਾਰ ਕਮਿਸਟਰੀ ਦੀ ਅਗਵਾਈ ਵਿੱਚ ਬਾਰ੍ਹਵੀਂ ਜਮਾਤ ਵਿੱਚ ਪੜ੍ਹਣ ਸਮੇਂ ਪਰਾਲ਼ੀ ਸਾੜਣ ਦੀ ਸਮੱਸਿਆ ਤੋਂ ਨਿਜਾਤ ਪਾਉਣ ਦੇ ਤਰੀਕਿਆਂ ਦੇ ਵਿਸ਼ੇ ‘ਤੇ ਗੋਆ ਵਿਖੇ ਹੋਈ ਅੰਤਰ-ਰਾਸ਼ਟਰੀ ਕਾਨਫਰੰਸ ਵਿੱਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਭਜਨਪ੍ਰੀਤ ਕੌਰ ਦੇ ਪਿਤਾ ਸਥਾਨਕ ਗੁਰਦੁਆਰਾ ਸਾਹਿਬ ਵਿਚ ਬਤੌਰ ਗ੍ਰੰਥੀ ਸਿੰਘ ਸੇਵਾ ਨਿਭਾਅ ਰਹੇ ਹਨ
ਇਸ ਸਮੇਂ ਭਜਨਪ੍ਰੀਤ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਬੀ.ਐੱਸ.ਸੀ. ਕਰ ਰਹੀ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਜਨਪ੍ਰੀਤ ਕੌਰ ਨੇ ਪਰਾਲੀ ਨੂੰ ਨਾ ਕੇਵਲ ਖਾਦ ਦੇ ਰੂਪ ਵਿੱਚ ਵਰਤੋਂ ਕਰਨ ਬਾਰੇ ਆਪਣੀ ਗੱਲ ਰੱਖੀ ਸਗੋਂ ਪਰਾਲੀ ਤੋਂ ਸਿਲੀਕਾਨ ਨੂੰ ਵੱਖ ਕਰਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਦੇ ਸੰਭਾਵਿਤ ਹੱਲ ਵੀ ਦਿਖਾਏ। ਉਹਨਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਬੇਟੀ ਨੇ ਅੰਤਰਰਾਸ਼ਟਰੀ ਇਨੋਵੇਸ਼ਨ ਅਤੇ ਇਨਵੈਂਨਸ਼ਨ ਐਕਸਪੋ 2022 ਵਿੱਚ ਦੇਸ਼ ਅਤੇ ਵਿਦੇਸ਼ਾਂ ਤੋਂ ਆਏ 300 ਦੇ ਕਰੀਬ ਰਿਸਰਚਰ ਅਤੇ ਡੈਲੀਗੇਟਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਮੌਜੂਦਗੀ ਨੂੰ ਦਰਜ ਕਰਵਾਇਆ ਅਤੇ ਜੂਨੀਅਰ ਲੈਵਲ ਵਿੱਚ ਕਾਂਸੀ ਦਾ ਤਗਮਾ ਵੀ ਜਿੱਤਿਆ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਬਹੁਤ ਵਧੀਆ ਮਾਹੌਲ ਦਿੱਤਾ ਜਾ ਰਿਹਾ ਹੈ ਅਤੇ ਭਜਨਪ੍ਰੀਤ ਕੌਰ ਤੋਂ ਪ੍ਰੇਰਿਤ ਹੋ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਵੀ ਵਿਦਿਆਰਥੀ ਆਪਣੀ ਖੋਜ ਨੂੰ ਦੇਸ਼ ਅਤੇ ਦੁਨੀਆ ਨਾਲ ਸਾਂਝੇ ਕਰਨ ਲਈ ਪ੍ਰੇਰਿਤ ਹੋਣਗੇ।