Bolda Punjab
ਨਵੀਂ ਦਿੱਲੀ, 15 ਅਪ੍ਰੈਲ 2023 - ਕਥਿਤ ਸ਼ਰਾਬ ਘੁਟਾਲੇ ਰਾਹੀਂ ਹੇਰਾਫੇਰੀ ਕਰਨ ਦੇ ਦੋਸ਼ਾਂ ਅਧੀਨ ਜੇਲ੍ਹ ਵਿੱਚ ਬੰਦ ਦਿੱਲੀ ਦੇ ਡਿਪਟੀ ਸੀ ਐਮ ਮੋਹਨੀਸ਼ ਸਿਸੋਦੀਆ ਤੋਂ ਬਾਅਦ ਹੁਣ ਜਾਂਚ ਏਜੰਸੀ ਸੀ ਬੀ ਆਈ ਨੇ ਹੁਣ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਵੀ ਇਨਕੁਆਰੀ ਖੋਲ੍ਹ ਦਿੱਤੀ ਹੈ ।
ਇਸ ਮਾਮਲੇ ਵਿੱਚ ਸੀਬੀਆਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਉਸ ਨੂੰ 16 ਅਪ੍ਰੈਲ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵਜੇ ਇਸ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਗਈ।
ਇਸ ਤੋਂ ਪਹਿਲਾਂ ਸੰਜੇ ਸਿੰਘ ਨੇ ਟਵੀਟ ਕਰਕੇ ਇਸ ਨੂੰ ਅੱਤਿਆਚਾਰ ਦੱਸਿਆ । ਉਨ੍ਹਾਂ ਲਿਖਿਆ, "ਅੱਤਿਆਚਾਰ ਜ਼ਰੂਰ ਖ਼ਤਮ ਹੋਣਗੇ। ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਸੰਮਨ ਕਰਨ ਦੇ ਮਾਮਲੇ ਵਿੱਚ ਮੈਂ ਸ਼ਾਮ 6 ਵਜੇ ਪ੍ਰੈਸ ਕਾਨਫਰੰਸ ਕਰਾਂਗਾ।"
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮੋਹਨੀਸ਼ ਸਿਸੋਦੀਆ ਤੋਂ ਇਲਾਵਾ ਪੰਜਾਬ ਦੇ ਸਾਬਕਾ ਅਕਾਲੀ mla ਠੇਕੇਦਾਰ ਦੇ ਪੁੱਤਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਨੂੰ ਗ੍ਰਿਫਤਾਰ ਕੀਤਾ ਸੀ।
ਕੱਲ 16 ਅਪ੍ਰੈਲ ਦਿਨ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਕੋਲ ਪੇਸ਼ੀ ਹੈ।
ਇਸ ਦੌਰਾਨ CM ਪੰਜਾਬ ਭਗਵੰਤ ਮਾਨ ਦਾ ਕਹਿਣਾ ਹੈ ਕਿ AAP ਨੂੰ ਰਾਸ਼ਟਰੀ ਪਾਰਟੀ ਦਾ ਰੁਤਬਾ ਮਿਲਣਾ ਕੇਂਦਰ ਸਰਕਾਰ ਨੂੰ ਪ੍ਰੇਸ਼ਾਨ ਕਰ ਰਿਹਾ ਹੈ।
ਦਸਣਯੋਗ ਹੈ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀਸ਼ ਸਿਸੋਦੀਆ ਤੋਂ ਜੇਲ੍ਹ ਵਿੱਚ ਵੀ ਪੁੱਛਗਿੱਛ ਕੀਤੀ ਸੀ। ਈਡੀ ਨੇ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਜੇਲ੍ਹ ਤੋਂ ਹੀ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਰਿਮਾਂਡ 'ਤੇ ਮਨੀਸ਼ ਸਿਸੋਦੀਆ ਤੋਂ ਵੀ ਪੁੱਛਗਿੱਛ ਕੀਤੀ ਸੀ। ਮਨੀਸ਼ ਸਿਸੋਦੀਆ ਨੇ ਰਾਉਸ ਐਵੇਨਿਊ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ 'ਚ ਜ਼ਮਾਨਤ ਦੀ ਮੰਗ ਕੀਤੀ ਸੀ। ਪਰ ਅਦਾਲਤ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ।
ਦਿੱਲੀ ਸਰਕਾਰ ਨੇ 17 ਨਵੰਬਰ 2021 ਨੂੰ ਨਵੀਂ ਆਬਕਾਰੀ ਨੀਤੀ ਲਾਗੂ ਕੀਤੀ ਸੀ। ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਦਿੱਲੀ ਸਰਕਾਰ ਨੇ ਮਾਲੀਆ ਵਧਾਉਣ ਦੇ ਨਾਲ-ਨਾਲ ਮਾਫੀਆ ਰਾਜ ਨੂੰ ਖਤਮ ਕਰਨ ਦੀ ਦਲੀਲ ਦਿੱਤੀ ਸੀ ਪਰ ਹੋਇਆ ਇਸ ਦੇ ਉਲਟ। ਦਿੱਲੀ ਸਰਕਾਰ ਨੂੰ ਮਾਲੀਏ ਦਾ ਨੁਕਸਾਨ ਹੋਇਆ। ਜੁਲਾਈ 2022 ਵਿੱਚ, ਦਿੱਲੀ ਦੇ ਤਤਕਾਲੀ ਮੁੱਖ ਸਕੱਤਰ ਨੇ LG VK ਸਕਸੈਨਾ ਨੂੰ ਇੱਕ ਰਿਪੋਰਟ ਸੌਂਪੀ, ਜਿਸ ਵਿੱਚ ਮਨੀਸ਼ ਸਿਸੋਦੀਆ 'ਤੇ ਸ਼ਰਾਬ ਕਾਰੋਬਾਰੀਆਂ ਨੂੰ ਨਾਜਾਇਜ਼ ਲਾਭ ਦੇਣ ਦਾ ਦੋਸ਼ ਲਗਾਇਆ ਗਿਆ ਸੀ।
ਐਲਜੀ ਨੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਸਿਫ਼ਾਰਸ਼ ਕੀਤੀ ਸੀ। ਐਲਜੀ ਦੀ ਸਿਫ਼ਾਰਿਸ਼ ਤੋਂ ਬਾਅਦ, ਸੀਬੀਆਈ ਨੇ 17 ਅਗਸਤ 2022 ਨੂੰ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਇਸ ਮਾਮਲੇ 'ਚ ਮਨੀਸ਼ ਸਿਸੋਦੀਆ ਸਮੇਤ 15 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ। 22 ਅਗਸਤ ਨੂੰ ਈਡੀ ਨੇ ਆਬਕਾਰੀ ਨੀਤੀ ਵਿੱਚ ਮਨੀ ਲਾਂਡਰਿੰਗ ਦਾ ਕੇਸ ਵੀ ਦਰਜ ਕੀਤਾ ਸੀ। ਕਰੀਬ ਛੇ ਮਹੀਨੇ ਦੀ ਜਾਂਚ ਤੋਂ ਬਾਅਦ ਸੀਬੀਆਈ ਨੇ ਫਰਵਰੀ ਮਹੀਨੇ ਵਿੱਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮਨੀਸ਼ ਸਿਸੋਦੀਆ ਉਦੋਂ ਤੋਂ ਹੀ ਸਲਾਖਾਂ ਪਿੱਛੇ ਹੈ।