Bolda Punjab
ਇਸਲਾਮਾਬਾਦ 15 ਮਈ 2023 , ਪਾਕਿਸਤਾਨ ਵਿੱਚਲੇ ਲਹਿੰਦੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਫੈਸਲੇ 'ਤੇ ਨਜ਼ਰਸਾਨੀ ਲਈ ਚੋਣ ਕਮਿਸ਼ਨ ਵੱਲੋਂ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ।
ਜਾਣਕਾਰੀ ਅਨੁਸਾਰ ਚੀਫ਼ ਜਸਟਿਸ ਉਮਰ ਅੱਤਾ ਬੰਦਿਆਲ ਦੀ ਅਗਵਾਈ ਵਾਲੀ 3 ਮੈਂਬਰੀ ਵਿਸ਼ੇਸ਼ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ, ਜਸਟਿਸ ਏਜਾਜ਼-ਉਲ-ਅਹਿਸਾਨ ਅਤੇ ਜਸਟਿਸ ਮੁਨੀਬ ਅਖਤਰ 3 ਮੈਂਬਰੀ ਵਿਸ਼ੇਸ਼ ਬੈਂਚ ਦਾ ਹਿੱਸਾ ਹੋਣਗੇ।
ਇਸ ਤੋਂ ਪਹਿਲਾਂ ਚੀਫ਼ ਜਸਟਿਸ ਉਮਰ ਅੱਤਾ ਬੰਦਿਆਲ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਤਿੰਨ ਮੈਂਬਰੀ ਬੈਂਚ ਨੇ ਪੰਜਾਬ ਵਿੱਚ 14 ਮਈ ਨੂੰ ਚੋਣਾਂ ਕਰਾਉਣ ਦਾ ਹੁਕਮ ਦਿੱਤਾ ਸੀ। ਚੋਣ ਕਮਿਸ਼ਨ ਨੇ ਦਾਅਵਾ ਕੀਤਾ ਕਿ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ, ਪਰ ਸਰਕਾਰ ਤੋਂ ਫੰਡ ਨਹੀਂ ਮਿਲੇ ਤੇ ਸਿਆਸੀ ਪਾਰਟੀਆਂ ਨੇ ਵੀ ਪੰਜਾਬ 'ਚ ਹੀ ਚੋਣਾਂ ਕਰਵਾਉਣ 'ਤੇ ਸਹਿਮਤੀ ਨਹੀਂ ਜਤਾਈ।
ਦੂਜੇ ਪਾਸੇ ਪੰਜਾਬ ਵਿੱਚ 14 ਮਈ ਨੂੰ ਚੋਣਾਂ ਕਰਾਉਣ ਦੇ ਸੁਪਰੀਮ ਕੋਰਟ ਦੇ 4 ਅਪਰੈਲ ਦੇ ਫੈਸਲੇ ਖ਼ਿਲਾਫ਼ ਚੋਣ ਕਮਿਸ਼ਨ ਦੀ ਨਜ਼ਰਸਾਨੀ ਬੇਨਤੀ ’ਤੇ 15 ਮਈ (ਸੋਮਵਾਰ) ਨੂੰ ਸੁਣਵਾਈ ਹੋਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਪੰਜਾਬ ਚੋਣਾਂ ਅਤੇ ਦੇਸ਼ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਜੁੜੇ ਮਾਮਲੇ 'ਤੇ ਵਿਚਾਰ ਕਰੇਗੀ ਅਤੇ ਫੈਸਲਾ ਸੁਣਾਏਗੀ।