ਜਗਦੀਸ਼ ਥਿੰਦ
ਫਾਜ਼ਿਲਕਾ ਚੰਡੀਗੜ੍ਹ 4 ਜੂਨ 2023 , ਪੰਜਾਬ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੇ ਧੰਦੇ ਵਿਚ ਲੱਗੇ ਅਨਸਰਾਂ ਖਿਲਾਫ ਅਰੰਭੀ ਮੁਹਿੰਮ ਤਹਿਤ ਤਿੰਨ ਸਰਹੱਦੀ ਜਿਲਿਆਂ ਅੰਮ੍ਰਿਤਸਰ , ਫ਼ਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚੋਂ ਪਿਛਲੇ 24 ਘੰਟਿਆਂ ਵਿੱਚ ਪੰਜਾਬ ਪੁਲਿਸ ਵਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਕਰਦੇ ਹੋਏ 17.187 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਜ਼ਿਲ੍ਹਾ ਪੁਲਸ ਫਿਰੋਜ਼ਪੁਰ ਦੇ ਸੀ ਆਈ ਯੂਨਿਟ ਵੱਲੋਂ 2.5 ਕਿੱਲੋ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ । ਅੰਮ੍ਰਿਤਸਰ ਰੂਰਲ ਪੁਲਸ ਵੱਲੋਂ ਬੀ ਐਸ ਐਫ ਦੀ ਸਹਾਇਤਾ ਨਾਲ 5.29 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ । ਡਰੋਨ ਰਾਹੀਂ ਪਾਕਿਸਤਾਨ ਤੋਂ ਸਮਗਲ ਹੋ ਕੇ ਆਈ ਹੈਰੋਇਨ ਦੀ ਵੱਡੀ ਖੇਪ ਫਾਜ਼ਿਲਕਾ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈ । 9.397 ਕਿੱਲੋ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਜਦਕਿ ਨਾਮਜ਼ਦ ਕੀਤੇ ਪੰਜ ਦੋਸ਼ੀਆਂ ਵਿਚੋਂ ਤਿੰਨ ਦੀ ਗ੍ਰਿਫਤਾਰੀ ਹੋਣੀ ਹਾਲੇ ਬਾਕੀ ਹੈ । ਸੀਨੀਅਰ ਪੁਲਿਸ ਕਪਤਾਨ ਫਾਜ਼ਿਲਕਾ ਅਵਨੀਤ ਕੌਰ ਸਿੱਧੂ ਅਨੁਸਾਰ ਜ਼ਿਲਾ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬੀਤੀ ਰਾਤ ਡਰੋਨ ਰਾਹੀਂ ਪਾਕਿਸਤਾਨ ਤੋਂ ਵੱਡੀ ਮਾਤਰਾ ਵਿਚ ਹੈਰੋਇਨ ਮੰਗਵਾਈ ਗਈ ਹੈ ਇਸ ਨੂੰ ਮੋਟਰ ਸਾਇਕਲਾਂ ਰਾਹੀਂ ਤਸਕਰ ਚੁੱਕ ਕੇ ਲੈ ਗਏ ਹਨ । ਸੰਬੰਧੀ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਗੁਰਵਿੰਦਰ ਕੁਮਾਰ ਐਸ ਐਚ ਓ ਪੁਲਸ ਥਾਣਾ ਸਦਰ ਜਲਾਲਾਬਾਦ ਵੱਲੋਂ ਪਿੰਡ ਢੰਡੀ ਕਦੀਮ ਵਿਖੇ ਰਾਤ 11.30 ਵਜੇ ਨਾਕਾਬੰਦੀ ਦੌਰਾਨ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਲਛਮਣ ਸਿੰਘ ਵਾਸੀ ਢਾਣੀ ਫੂਲਾ ਸਿੰਘ ਅਤੇ ਹੁਸ਼ਿਆਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਨੇ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9 ਕਿਲੋ 387 ਗ੍ਰਾਮ ਹੈਰੋਇਨ , ਇਕ ਮੋਟਰ-ਸਾਈਕਲ ਪਲਟੀਨਾ, mobile phone , 3 ਥੈਲੇ, ਬੁਲਿੰਕਿੰਗ ਬਾਲ , 2 ਰਬੜ ਟੋਆਏ ਬਰਾਮਦ ਕੀਤੇ ਹਨ । ਪੁਲਿਸ ਥਾਣਾ ਸਦਰ ਜਲਾਲਾਬਾਦ ਵਿੱਚ ਡੀ ਪੀ ਐਸ ਐਕਟ ਅਤੇ ਹੋਰ ਸੰਗੀਨ ਧਾਰਾਵਾਂ ਅਧੀਨ ਅਮਨਦੀਪ ਸਿੰਘ ਪੁੱਤਰ ਸ਼ਰਮਾ ਸਿੰਘ ਵਾਸੀ ਢੰਡੀ ਕਦੀਮ, ਬੱਗੂ ਸਿੰਘ ਪੁੱਤਰ ਨਾਮਲੂਮ ਵਾਸੀ ਨੌਂ ਬਹਿਰਾਮ ਸ਼ੇਰ ਸਿੰਘ ਵਾਲਾ, ਬਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ, ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਲਛਮਣ ਸਿੰਘ ਵਾਸੀ ਢਾਣੀ ਫੂਲਾ ਸਿੰਘ ਅਤੇ ਹੁਸ਼ਿਆਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਖਿਲਾਫ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ ।
ਪੰਜਾਬ ਪੁਲਿਸ ਦੀਆਂ ਟੀਮਾਂ ਪੰਜਾਬ ਵਿੱਚ ਨਸ਼ਿਆਂ ਦੇ ਵਾਤਾਵਰਣ ਨੂੰ ਕੁਚਲਣ ਲਈ 24 ਘੰਟੇ ਕੰਮ ਕਰ ਰਹੀਆਂ ਹਨ । ਅੱਜ ਦੁਪਹਿਰ ਵੇਲੇ SSP Fajilka ਅਵਨੀਤ ਕੌਰ ਸਿੱਧੂ ਹੋਰ ਜਾਣਕਾਰੀ ਜਾਰੀ ਕਰਨਗੇ ।