ਤਾਜ਼ਾ ਖਬਰਾਂ
ਬਾਰ ਐਸੋਸੀਏਸ਼ਨ ਵੱਲੋਂ ਮਾਣਯੋਗ ਚੀਫ਼ ਜਸਟਿਸ ਨੂੰ ਵਿਸ਼ੇਸ਼ ਅਪੀਲ  Ex ਮੰਤ੍ਰੀ ਸਾਧੂ ਧਰਮਸੋਤ ਦੇ ਘਰ ਈ ਡੀ ਦੀ ਛਾਪੇਮਾਰੀ DSP ਦੇ ਘਰੋਂ ਸੋਨਾ ਤੇ ਲੱਖਾਂ ਰੁਪਏ ਚੋਰੀ , ਸ਼ਾਦੀ ਤੇ ਗਿਆ ਸੀ ਸਾਰਾ ਪਰਿਵਾਰ Condom ਨਾਲ ਜਾਮ ਹੋਇਆ ਸੀਵਰੇਜ, ਲੁਧਿਆਣਾ ਦੇ ਲੋਕਾਂ ਨੇ PG 'ਚ ਦੇਹ ਵਪਾਰ ਦੇ ਧੰਦੇ ਦੇ ਦੋਸ਼ ਲਾਏ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵਿਧਾਨ ਸਭਾ ਵਿਚ ਚੁੱਕਿਆ ਦਰਿਆ ਦੇ ਰੇਤੇ ਦਾ ਮੁੱਦਾ  ਟੇਬਲ ਟੈਨਿਸ ਇਨਡੋਰ ਹਾਲ ਦੀ ਹੋਵੇਗੀ ਕਾਇਆ ਕਲਪ ਫਰਜੀ ਕੰਪਨੀਆਂ ਬਣਾ ਕੇ ਵਿਰਦੀ ਦੀ ਕਰੋੜਾਂ ਰੁਪਏ ਦੀ ਕਾਲੀ ਕਮਾਈ ਨੂੰ ਕਰਦਾ ਸੀ ਸਫੈਦ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ  ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ 'ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ 01 ਦਸੰਬਰ ਨੂੰ ਮਾਈਨਿੰਗ ਸਬੰਧੀ ਜ਼ਿਲ੍ਹਾ ਸਰਵੇਖਣ ਰਿਪੋਰਟ ਤਿਆਰ ਕਰਨ ਲਈ ਹੋਵੇਗੀ ਸਲਾਹਕਾਰ ਦੀ ਨਿਯੁਕਤੀ 

*ਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ ਸਨ: ਸਪੀਕਰ*

news-details

 

Bolda Punjab

ਫਰੀਦਕੋਟ, 16 ਅਕਤੂਬਰ 2023:

ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਹਰ ਕਿਸੇ ਲਈ ਨਹੀਂ ਸਗੋਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਕੀਤੀ ਹੈ।

ਅੱਜ ਇੱਥੇ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਇੱਕ ਸੱਭਿਅਕ ਸਮਾਜ ਵਿੱਚ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਿਰਫ਼ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਚਿਤਾਵਨੀ ਦਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਤੋਂ ਸਿਵਾਏ ਹੋਰ ਕੋਈ ਵੀ ਉਦੇਸ਼ ਨਹੀਂ ਸੀ।

ਸਪੀਕਰ ਨੇ ਕਿਹਾ ਕਿ ਕੁਝ ਸਵਾਰਥੀ ਲੋਕ ਉਹਨਾਂ ਦੇ ਬਿਆਨਾਂ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਸਿਰਫ਼ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਵਾਲਿਆਂ ਲਈ ਸੀ। ਉਨ੍ਹਾਂ ਕਿਹਾ ਕਿ ਉਹਨਾਂ ਨੇ ਇਹਨਾਂ ਸਖ਼ਤ ਸ਼ਬਦਾਂ ਦੀ ਵਰਤੋਂ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੀਤੀ ਹੈ ਅਤੇ ਜੇਕਰ ਇਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮੁਆਫ਼ੀ ਚਾਹੁੰਦੇ ਹਨ।