ਬੋਲਦਾ ਪੰਜਾਬ ਬਿਊਰੋ
ਜਲੰਧਰ, 20 ਨਵੰਬਰ
ਆਮ ਲੋਕਾਂ ਨੂੰ ਝੰਡਾ ਦਿਵਸ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸਾਈਕਲ ਰੈਲੀ ਅੱਜ ਵਾਰ ਮੈਮੋਰੀਅਲ, ਜਲੰਧਰ ਵਿਖੇ ਪਹੁੰਚਣ ’ਤੇ ਜਿਸ ਵਿੱਚ ਬ੍ਰਿਗੇਡੀਅਰ ਇੰਦਰਜੀਤ ਸਿੰਘ ਚੌਹਾਨ, ਸੈਨਾ ਮੈਡਲ (ਗੈਲੰਟਰੀ), ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਅਤੇ ਸਾਬਕਾ ਵੈਟਰਨਰਜ਼ ਸ਼ਾਮਿਲ ਸਨ ਦਾ ਨਿੱਘਾ ਸਵਾਗਤ ਕੀਤਾ ਗਿਆ।
ਵਾਰ ਮੈਮੋਰੀਅਲ ਵਿਖੇ ਪਹੁੰਚਣ ’ਤੇ ਬ੍ਰਿਗੇਡੀਅਰ ਇੰਦਰਜੀਤ ਸਿੰਘ ਚੌਹਾਨ ਸੈਨਾ ਮੈਡਲ (ਗੈਲੰਟਰੀ), ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਅਤੇ ਹੋਰਨਾਂ ਵਲੋਂ ਸ਼ਹੀਦਾਂ ਨੂੰ ਸਰਧਾਂਜ਼ਲੀ ਅਰਪਿਤ ਕਰਦਿਆਂ ਮੌਨ ਧਾਰਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਵਲੋਂ ਝੰਡਾ ਦਿਵਸ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਾਇਕਲ ਰੈਲੀ ਕੱਢੀ ਜਾ ਰਹੀ ਹੈ ਅਤੇ ਇਹ ਰੈਲੀ 07 ਦਸੰਬਰ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਪਹੁੰਚ ਕੇ ਸਮਾਪਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਝੰਡਾ ਦਿਵਸ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਰਧਾਂਜ਼ਲੀ ਅਰਪਿਤ ਕਰਨ ਲਈ ਬਣਾਇਆ ਜਾਂਦਾ ਹੈ। ਉਨ੍ਹਾਂ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਕਿਉਂਕਿ ਇਹ ਫੰਡ ਦੇਸ਼ ਲਈ ਜਾਨਾਂ ਵਾਰਨ ਵਾਲੇ ਮਹਾਨ ਯੋਧਿਆਂ ਦੇ ਪਰਿਵਾਰਾਂ ਦੀ ਭਲਾਈ ਲਈ ਖ਼ਰਚ ਕੀਤਾ ਜਾਂਦਾ ਹੈ।
ਇਸ ਮੌਕੇ 13 ਲਾਭਪਾਤਰੀਆਂ ਨੂੰ ਫਲੈਗ ਡੇਅ ਫੰਡ ਵਿਚੋਂ ਮਾਲੀ ਸਹਾਇਤਾ ਦੇ ਚੈਕ ਵੀ ਤਕਸੀਮ ਕੀਤੇ ਗਏ। ਇਸ ਉਪਰੰਤ ਇਹ ਸਾਈਕਲ ਰੈਲੀ ਮਹਾਰਾਜਾ ਰਣਜੀਤ ਸਿੰਘ, ਵਾਰ ਮੈਮੋਰੀਅਲ ਲੁਧਿਆਣਾ ਲਈ ਰਵਾਨਾ ਹੋਈ।