ਸਰਹੱਦੀ ਖੇਤਰ 'ਚ ਪਾਕਿਸਤਾਨੀ ਡਰੋਨ ਦੀ ਹਲਚਲ

news-details

ਬਿਊਰੋ ਚੀਫ਼

ਅਜਨਾਲਾ, 16 ਅਪ੍ਰੈਲ  - ਭਾਰਤ-ਪਾਕਿ ਕੌਮਾਂਤਰੀ ਸਰਹੱਦੀ ਬੀ.ਓ.ਪੀ. ਮਾਂਝੀਮੀਆਂ ਤੇ ਸ਼ੇਰਪੁਰ ਚੌਂਕੀ ਵਿਖੇ ਬੀਤੀ ਰਾਤ ਬੀ.ਐਸ.ਐਫ. ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ਹਲਚਲ ਸੁਣਾਈ ਦਿੱਤੀ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਬੀ.ਐਸ.ਐਫ. ਦੇ ਜਵਾਨਾਂ ਵਲੋਂ ਡਰੋਨ 'ਤੇ ਕਈ ਰਾਊਂਡ ਫਾਇਰ ਕੀਤੇ ਗਏ। ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ।ਬੀ.ਐਸ.ਐਫ. ਵਲੋਂ ਡਰੋਨ ਦੀ ਹਲਚਲ ਵਾਲੇ ਇਲਾਕਿਆਂ 'ਚ ਤਲਾਸ਼ੀ ਅਭਿਆਨ ਚਲਾਇਆ ਗਿਆ, ਪਰ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।