ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਵਿਚ ਪ੍ਰਵੇਸ਼ ਕਰ ਰਿਹਾ ਪੰਜਾਬ

news-details

 

 bolda punjabb

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 27 ਅਗਸਤ:

ਸੂਬੇ ਵਿੱਚ ਨਿਵੇਸ ਲਈ ਸਨਅਤੀ ਕਾਰੋਬਾਰੀਆਂ ਦਾ ਜ਼ੋਰਦਾਰ ਢੰਗ ਨਾਲ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਨੂੰ ਦੇਸ ਦੇ ਉਦਯੋਗਿਕ ਧੁਰੇ ਵਜੋਂ ਉਭਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੁੱਖ ਮੰਤਰੀ ਨੇ ਇੱਥੇ ਸਨਅਤੀ ਕਾਰੋਬਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ, “ਮੈਂ ਤੁਹਾਨੂੰ ਨਾ ਸਿਰਫ ਨਿਵੇਸ ਕਰਨ ਸਗੋਂ ਉਦਯੋਗਿਕ ਵਿਕਾਸ ਵਾਸਤੇ ਦੋਵਾਂ ਧਿਰਾਂ ਲਈ ਹਾਂ-ਪੱਖੀ ਮਾਹੌਲ ਸਿਰਜਣ ਵਾਸਤੇ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਾ ਹਾਂ।“

ਐਸ.ਏ.ਐਸ.ਨਗਰ ਵਿਖੇ ਇਨਵੈਸਟ ਪੰਜਾਬ ਅਤੇ ਐਸੋਚੈਮ ਵੱਲੋਂ ‘ਵਿਜਨ ਪੰਜਾਬ’ ਦੇ ਬੈਨਰ ਹੇਠ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਸੁਖਾਵੇਂ ਮਾਹੌਲ ਕਾਰਨ ਸੂਬਾ ਨਿਵੇਸ ਲਈ ਪਸੰਦੀਦਾ ਸਥਾਨ ਵਜੋਂ ਉਭਰਿਆ ਹੈ। ਸਮਰਪਿਤ ਸਿੰਗਲ ਵਿੰਡੋ ਸਿਸਟਮ ਤੇ ਸਸਤੀ ਬਿਜਲੀ ਦੇ ਰੂਪ ਵਿਚ ਕਾਰਪੋਰੇਟ ਦਿੱਗਜ਼ਾਂ ਲਈ ਅਨੁਕੂਲ ਮਾਹੌਲ ਬਣਾਉਣ ਲਈ ਵੱਖ-ਵੱਖ ਕਦਮਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਨਿਰਮਾਣ ਖੇਤਰ, ਉਦਯੋਗਿਕ ਵਿਕਾਸ ਦੇ ਨਾਲ-ਨਾਲ ਵਿਦੇਸ਼ਾਂ ਵਿਚ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਰੁਜਗਾਰ ਦੇ ਮੌਕੇ ਪੈਦਾ ਕਰਨ ਲਈ ਮੁੱਖ ਆਧਾਰ ਹੈ। ਉਨਾਂ ਨੇ ਉਮੀਦ ਜ਼ਾਹਰ ਕੀਤੀ ਕਿ ਸਰਕਾਰ ਦੁਆਰਾ ਸਾਸਨ ਅਤੇ ਆਰਥਿਕ ਖੇਤਰਾਂ ਵਿਚ ਕੀਤੇ ਗਏ ਬੇਮਿਸਾਲ ਸੁਧਾਰ ਵਿਕਾਸ ਅਤੇ ਖੁਸਹਾਲੀ ਦੇ ਨਵੇਂ ਯੁੱਗ ਦੀ ਸੁਰੂਆਤ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਕਾਰਨ ਪੰਜਾਬ ਉਦਯੋਗਪਤੀਆਂ ਦੀ ਸਭ ਤੋਂ ਪਸੰਦੀਦਾ ਥਾਂ ਬਣ ਕੇ ਉਭਰਿਆ ਹੈ।

ਇੱਕ ਉਦਾਹਰਨ ਦਿੰਦਿਆਂ ਉਨਾਂ ਕਿਹਾ ਕਿ ਜਮਸੇਦਪੁਰ ਤੋਂ ਬਾਅਦ ਟਾਟਾ ਗਰੁੱਪ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਨਿਵੇਸ ਪੰਜਾਬ ਵਿੱਚ ਹੋਇਆ ਹੈ ਅਤੇ ਅੱਜ ਸੂਬਾ ਸਰਕਾਰ ਨੇ ਉਨਾਂ ਨੂੰ ਪਹਿਲੇ ਪੜਾਅ ਵਿੱਚ ਲੁਧਿਆਣਆ ਵਿਖੇ 2600 ਕਰੋੜ ਰੁਪਏ ਦੇ ਨਿਵੇਸ ਨਾਲ ਸਕਰੈਪ ਅਧਾਰਿਤ ਸਟੀਲ ਪਲਾਂਟ ਸਥਾਪਤ ਕਰਨ ਲਈ ਪੱਤਰ ਸੌਂਪਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਤਾਂ ਸੁਰੂਆਤ ਹੈ ਅਤੇ ਇਸ ਤੋਂ ਬਾਅਦ ਅਜਿਹੇ ਹੋਰ ਵੀ ਕਈ ਪ੍ਰੋਜੈਕਟ ਆਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਨਿਰਵਿਘਨ ਬਿਜਲੀ, ਭਿ੍ਰਸਟਾਚਾਰ ਮੁਕਤ ਪ੍ਰਸਾਸਨ, ਸਹਾਇਕ ਸਰਕਾਰੀ ਮਸੀਨਰੀ, ਹੁਨਰਮੰਦ ਮਜਦੂਰ ਦਾ ਪੂਲ ਅਤੇ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੀਆਂ।

ਉਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਉਦਯੋਗਿਕ ਵਿਕਾਸ ਵਿੱਚ ਦੇਸ ਦੀ ਅਗਵਾਈ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸਕਾਂ ਨੂੰ ਆਕਰਸ਼ਿਤ ਕਰਨ ਲਈ ਦੇਸ ਦੇ ਹੋਰ ਹਿੱਸਿਆਂ ਵਿੱਚ ਪੰਜਾਬ ਦੇ ਇਤਿਹਾਸ, ਵਿਰਾਸਤ ਅਤੇ ਵਿਕਾਸ ਨੂੰ ਦਰਸਾਉਣ ਲਈ ਆਪਣੀਆਂ ਰੇਲ ਗੱਡੀਆਂ ਸੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ।

ਨੌਜਵਾਨ ਉੱਦਮੀਆਂ ਨੂੰ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਫਲਤਾ ਉਨਾਂ ਦੀ ਤਾਕਤ ਨੂੰ ਦਰਸਾਏਗੀ। ਉਨਾਂ ਕਿਹਾ ਕਿ ਪੰਜਾਬੀਆਂ ਨੂੰ ਸਖਤ ਮਿਹਨਤ, ਲਗਨ ਅਤੇ ਉੱਦਮੀ ਹੁਨਰ ਦੀ ਬਖਸ਼ਿਸ਼ ਹੈ ਜਿਸ ਸਦਕਾ ਉਨਾਂ ਨੇ ਵਿਸਵ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਵੱਖ ਵੱਖ ਪਹਿਲਕਦਮੀਆਂ ਕਰ ਰਹੀ ਹੈ ਤਾਂ ਜੋ ਸਾਡੇ ਉੱਦਮੀ ਇੱਥੇ ਹੀ ਆਪਣੀ ਸਫਲਤਾ ਦੀ ਕਹਾਣੀ ਲਿਖ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਛੋਟੇ ਵਿਚਾਰਾਂ ਤੋਂ ਵੱਡੇ ਕਾਰੋਬਾਰ ਜਨਮ ਲੈ ਰਹੇ ਹਨ ਅਤੇ ਜਮੈਟੋ ਤੇ ਓਲਾ ਇਸ ਦੀਆਂ ਢੁੱਕਵੀਆਂ ਉਦਾਹਰਣਾਂ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਵੀ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵਿਚਾਰ ਕਰ ਰਹੀ ਹੈ ਅਤੇ ਰਾਜ ਵਿੱਚ ਰਣਜੀਤ ਸਾਗਰ ਡੈਮ ਅਤੇ ਧਾਰ ਬਲਾਕ ਵਰਗੇ ਸਾਂਤਮਈ ਸਥਾਨਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਹਨਾਂ ਨੂੰ ਵਰਤਿਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ‘ਚੋਂ ਦੇਸ ਦੇ ਅੰਦਰ ਅਤੇ ਬਾਹਰ ਬਿਹਤਰ ਹਵਾਈ ਸੰਪਰਕ ਪ੍ਰਦਾਨ ਕਰਨ ਲਈ ਟਾਟਾ ਸਕਾਈ, ਵਿਸਤਾਰਾ, ਏਅਰ ਸਕਾਈ ਅਤੇ ਹੋਰ ਏਅਰਲਾਈਨਜ ਨਾਲ ਵਿਚਾਰ-ਵਟਾਂਦਰਾ ਜਾਰੀ ਹੈ।

ਇਸ ਤੋਂ ਪਹਿਲਾਂ ਦਰਸਕਾਂ ਨੇ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸਥਾਪਨਾ ਲਈ ਟਾਟਾ ਗਰੁੱਪ ਨਾਲ ਇੱਕ ਸਮਝੌਤੇ ‘ਤੇ ਦਸਤਖਤ ਕਰਨ ਸਮੇਂ ਮੁੱਖ ਮੰਤਰੀ ਲਈ ਖੜੇ ਹੋ ਪੂਰੇ ਉਤਸ਼ਾਹ ਨਾਲ ਤਾੜੀਆਂ ਮਾਰੀਆਂ।

ਇਨਵੈਸਟ ਪੰਜਾਬ ਦੇ ਸੀਈਓ ਕਮਲ ਕਿਸੋਰ ਯਾਦਵ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।

ਇਸ ਮੌਕੇ ਉਦਯੋਗਿਕ ਦਿੱਗਜਾਂ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਪੰਜਾਬੀਆਂ ਦੇ ਉੱਦਮੀ ਹੁਨਰ ਨੂੰ ਹੋਰ ਨਿਖਾਰਨ ‘ਤੇ ਜੋਰ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਪਾਲ ਚੀਮਾ, ਅਨਮੋਲ ਗਗਨ ਮਾਨ ਅਤੇ ਬ੍ਰਮ ਸੰਕਰ ਜਿੰਪਾ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਸੀ ਈ ਓ ਇਨਵੈਸਟ ਪੰਜਾਬ ਕਮਲ ਕਿਸੋਰ ਯਾਦਵ ਅਤੇ ਹੋਰ ਹਾਜਰ ਸਨ।