ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਖੇਡਾਂ ਵਤਨ ਪੰਜਾਬ ਦੀਆਂ- ਡਿਪਟੀ ਕਮਿਸ਼ਨਰ ਨੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਅਤੇ ਨਸ਼ਾ ਰਹਿਤ ਜਿੰਦਗੀ ਜਿਊਣ ਦਾ ਸੁਨੇਹਾ ਦਿੱਤਾ

news-details

 bolda punjab
ਮਾਨਸਾ, 01 ਸਤੰਬਰ:
ਜ਼ਿਲ੍ਹਾ ਮਾਨਸਾ ਦੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਵਿਸ਼ੇਸ ਉਪਰਾਲੇ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਬਲਾਕ ਪੱਧਰੀ ਖੇਡਾਂ ਦਾ ਰਸਮੀ ਆਗਾਜ਼ ਕੀਤਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ ’ਤੇ ਲਿਜਾਉਣ ਲਈ ਹਰ ਉਮਰ ਵਰਗ ਦੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 5 ਬਲਾਕਾਂ ਅੰਦਰ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਅੰਦਰ ਚੁਣੇ ਗਏ ਖਿਡਾਰੀਆਂ ਨੂੰ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਮਿਲ ਹੋਣ ਦਾ ਮੌਕਾ ਮਿਲੇਗਾ।
ਸ੍ਰੀਮਤੀ ਬਲਦੀਪ ਕੌਰ ਨੇ ਜ਼ਿਲ੍ਹੇ ਅੰਦਰ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਸਮੂਹ ਖਿਡਾਰੀਆਂ ਨੂੰ ਸੁਭਕਾਮਨਾਵਾਂ ਦਿੰਦਿਆਂ ਚੰਗੇ ਢੰਗ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕਰਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ’ਚ 10 ਹਜ਼ਾਰ ਤੋਂ ਵਧੇਰੇ ਖਿਡਾਰੀ ਹਿੱਸਾ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਬਲਾਕ ਮਾਨਸਾ, ਬੁਢਲਾਡਾ, ਸਰਦੂਲਗੜ੍ਹ, ਝੁਨੀਰ ਅਤੇ ਭੀਖੀ ਵਿਖੇ ਹੋਣ ਵਾਲੇ ਖੇਡ ਮੁਕਾਬਿਲਆਂ ਲਈ ਸਬੰਧਤ ਅਧਿਕਾਰੀਆਂ ਵੱਲੋਂ ਕੀਤੇ ਪ੍ਰਬੰਧਾਂ ਦੀ ਪ੍ਰਸੰਸਾ ਕੀਤੀੇ।
ਇਸ ਤੋਂ ਪਹਿਲਾਂ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ ਐਲਪਾਈਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਖਿਡਾਰੀਆਂ ਅੰਦਰ ਖੇਡਾਂ ਪ੍ਰਤੀ ਹੋਰ ਉਤਸ਼ਾਹ ਪੈਦਾ ਕਰਨ ਲਈ ਭੰਗੜੇ ਦੀ ਰੰਗਾਰੰਗ ਪੇਸ਼ਕਾਰੀ ਕੀਤੀ।
ਇਸ ਮੌਕੇ ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਕਾਰਜ਼ਕਾਰੀ ਜ਼ਿਲ੍ਹਾ ਖੇਡ ਅਫਸਰ ਗੁਰਮੀਤ ਸਿੰਘ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਰਘਬੀਰ ਸਿੰਘ ਮਾਨ, ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਸਮੇਤ ਹੋਰ ਅਧਿਕਾਰੀ ਅਤੇ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀ ਹਾਜ਼ਰ ਸਨ।