ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਪੰਜਾਬ ਦੇ 10 ਜ਼ਿਲ੍ਹਿਆ ਵਿੱਚ ਬਿਰਧ ਘਰ ਖੋਲਣ ਦੀ ਤਜ਼ਵੀਜ਼

news-details

 bolda punjab
ਚੰਡੀਗੜ੍ਹ, 1 ਸਤੰਬਰ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਦੇ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ ਜਾ ਰਹੀ ਹੈ।

 

        ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਰਾਜ ਵਿੱਚ ਬਿਰਧ ਆਸ਼ਰਮ ਦੀ ਜ਼ਰੂਰਤ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਬਜੁਰਗ ਲਈ ਬਿਰਧ ਆਸ਼ਰਮ ਖੋਲ੍ਹਣ ਦੀ ਤਜ਼ਵੀਜ਼ ਬਣਾਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਢਲੇ ਤੌਰ 'ਤੇ ਰਜਿਸਟਰਡ ਗੈਰ ਸਰਕਾਰੀ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਨੂੰ ਵਿੱਤੀ ਸਹਾਇਤਾਂ ਦੇ ਕੇ ਇਹਨਾਂ ਬਿਰਧ ਆਸ਼ਰਮਾਂ ਨੂੰ ਚਲਾਇਆ ਜਾਵੇਗਾ।


        ਉਨ੍ਹਾਂ ਦੱਸਿਆ ਕਿ ਇਹ ਬਿਰਧ ਆਸ਼ਰਮ 25 ਬਜੁਰਗਾਂ ਤੋਂ ਲੈ ਕੇ 150 ਬਜੁਰਗਾਂ ਦੀ ਦੇਖਭਾਲ ਦੀ ਸਮਰੱਥਾ ਦੇ ਹੋਣਗੇ। ਉਨ੍ਹਾਂ ਕਿਹਾ ਕਿ ਇਹਨਾਂ ਬਿਰਧ ਆਸ਼ਰਮਾਂ ਸਬੰਧੀ ਵਿਭਾਗ ਵੱਲੋਂ ਕਾਰਵਾਈ ਬਹੁਤ ਤੇਜ਼ੀ ਨਾਲ ਚਲਾਈ ਜਾ ਰਹੀ ਹੈ।