ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਮੀਤ ਹੇਅਰ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਦੇ ਉਪ ਜੇਤੂ ਜੋਸ਼ਨੂਰ ਢੀਂਡਸਾ ਨੂੰ ਮਿਲ ਕੇ ਕੀਤੀ ਹੌਸਲਾ ਅਫ਼ਜ਼ਾਈ

news-details

 bolda punjab
ਚੰਡੀਗੜ, 1 ਸਤੰਬਰ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਹਿਰੀਨ ਵਿਖੇ ਬੀਤੇ ਦਿਨੀਂ ਸੰਪੰਨ ਹੋਈ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ ਉਪ ਜੇਤੂ ਰਹੀ ਭਾਰਤੀ ਵਾਲੀਬਾਲ ਟੀਮ ਦੇ ਅਹਿਮ ਖਿਡਾਰੀ ਜੋਸ਼ਨੂਰ ਢੀਂਡਸਾ ਨੂੰ ਨਿੱਜੀ ਤੌਰ ਉਤੇ ਮਿਲ ਕੇ ਮੁਬਾਰਕਬਾਦ ਦਿੰਦਿਆਂ ਹੌਸਲਾ ਅਫ਼ਜ਼ਾਈ ਕੀਤੀ।
ਅੱਜ ਇਥੇ ਚੰਡੀਗੜ ਵਿਖੇ ਆਪਣੀ ਰਿਹਾਇਸ਼ ਉਤੇ ਜੋਸ਼ਨੂਰ ਢੀਂਡਸਾ ਨੂੰ ਮੁਲਾਕਾਤ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਮੁੜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ। ਜੋਸ਼ਨੂਰ ਜਿਹੇ ਉਭਰਦੇ ਖਿਡਾਰੀ ਸੂਬੇ ਦਾ ਭਵਿੱਖ ਹੈ। ਉਨਾਂ ਕਿਹਾ ਕਿ ਇਸ ਖਿਡਾਰੀ ਨੂੰ ਅੱਗੇ ਵਧਣ ਲਈ ਖੇਡ ਵਿਭਾਗ ਵੱਲੋਂ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜੋਸ਼ਨੂਰ ਦੀ ਪ੍ਰਾਪਤੀ ਛੋਟੀ ਉਮਰ ਦੇ ਖਿਡਾਰੀਆਂ ਲਈ ਪ੍ਰੇਰਨਾ ਬਣੇਗੀ। ਖੇਡ ਮੰਤਰੀ ਨੇ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਨਵੀਂ ਖੇਡ ਨੀਤੀ ਵੀ ਬਣਾ ਰਿਹਾ ਹੈ ਜਿਸ ਤਹਿਤ ਪ੍ਰਤਿਭਾਵਾਨ ਖਿਡਾਰੀਆਂ ਨੂੰ ਅੱਗੇ ਲਿਜਾਣ, ਵੱਡੇ ਖਿਡਾਰੀਆਂ ਦੇ ਮਾਣ-ਸਨਮਾਨ ਅਤੇ ਖਿਡਾਰੀਆਂ ਦੀ ਨੌਕਰੀ ਸਬੰਧੀ ਹਰ ਪੱਖ ਕਵਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਇਕ ਸ਼ੁਰੂਆਤ ਹੈ ਅਤੇ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਜ਼ਿਕਰਯੋਗ ਹੈ ਕਿ ਭਾਰਤ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ 28 ਵਰਿਆਂ ਬਾਅਦ ਕੋਈ ਤਮਗਾ ਜਿੱਤਿਆ ਹੈ। ਟੀਮ ਦਾ ਅਹਿਮ ਖਿਡਾਰੀ ਜੋਸ਼ਨੂਰ ਢੀਂਡਸਾ ਮਾਨਸਾ ਦਾ ਰਹਿਣ ਵਾਲਾ ਹੈ ਜੋ ਕਿ ਪਬਲਿਕ ਕਾਲਜ ਸਮਾਣਾ ਵਿਖੇ ਬੀ.ਏ.ਭਾਗ ਦੂਜਾ ਦਾ ਵਿਦਿਆਰਥੀ ਹੈ। ਜੋਸ਼ਨੂਰ ਇਸ ਤੋਂ ਪਹਿਲਾਂ ਸੀਨੀਅਰ ਏਸ਼ੀਆ ਕੱਪ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕਰ ਚੁੱਕਾ ਹੈ। ਮੀਤ ਹੇਅਰ ਨੇ ਇਸ ਮੌਕੇ ਜੋਸ਼ਨੂਰ ਦੇ ਪਿਤਾ ਸੁਖਵਿੰਦਰ ਸਿੰਘ ਢੀਂਡਸਾ, ਉਸ ਦੇ ਕੋਚ ਚਮਨ ਸਿੰਘ ਤੇ ਪਬਲਿਕ ਕਾਲਜ ਸਮਾਣਾ ਦੇ ਪਿ੍ਰੰਸੀਪਲ ਡਾ. ਜਤਿੰਦਰ ਦੇਵ ਨੂੰ ਵੀ ਵਧਾਈ ਦਿੱਤੀ।