ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਪੁਰਾਤਨ ਹੱਥ-ਲਿਖਤ ਖਰੜਿਆਂ `ਚ ਚਿਤਰਕਲਾ ਪ੍ਰਦਰਸ਼ਨੀ ਬਣੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ

news-details

 bolda punjab

ਅੰਮ੍ਰਿਤਸਰ 3 ਸਤੰਬਰ 2022  , - ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਪ੍ਰਦਰਸ਼ਨੀ ਜਿਸ ਦਾ ਗੁਰੂ ਗ੍ਰੰਥ ਸਾਹਿਬ ਭਵਨ `ਚ ਪਦਮ ਸ਼੍ਰੀ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਨੇ ਕੱਲ ਉਦਘਾਟਨ ਕੀਤਾ ਸੀ ਉਹ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੀ ਹੋਈ ਹੈ। ਪਹਿਲੇ ਦਿਨ ਭਾਰੀ ਗਿਣਤੀ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਜ਼, ਵਿਦਿਆਰਥੀਆਂ ਤੇ ਹੋਰ ਪਤਵੰਤਿਆਂ ਨੇ ਪ੍ਰਦਰਸ਼ਨੀ ਵਿਖੇ ਆ ਕੇ 17ਵੀਂ ਸਦੀ ਤੋਂ ਲੈ ਕੇ 19ਵੀਂ ਸਦੀ ਦੇ ਪ੍ਰਾਚੀਨ ਦੁਰਲਭ ਹੱਥਲਿਖਤ ਖਰੜਿਆਂ ਵਿਚ ਬੇਲ-ਬੂਟੀਆਂ ਦੇ ਰੂਪ ਵਿਚ ਹੋਏ ਚਿਤਰਕਾਰੀ ਦੇ ਅਦਭੁੱਤ ਕਲਾ ਦੇ ਸ਼ਾਨਦਾਰ ਤੇ ਸੁੰਦਰ ਕਾਰਜ ਨੂੰ ਡੂੰਘੀ ਨੀਝ ਨਾਲ ਵੇਖਿਆ।
      ਕੇਂਦਰ ਦੇ ਡਾਇਰੈਕਟਰ ਪ੍ਰੋ. (ਡਾ.) ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਸੈਨੇਟ ਮੈਂਬਰ ਸਤਪਾਲ ਸਿੰਘ ਸੋਖੀ, ਡਾ ਸੁਰਿੰਦਰ ਕੌਰ ਸੰਧੂ, ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਜ਼, ਵਿਦਿਆਰਥੀਆਂ ਨੇ ਪ੍ਰਦਰਸ਼ਨੀ ਨੂੰ ਵੇਖਿਆ। ਅੰਮ੍ਰਿਤਸਰ ਸ਼ਹਿਰ ਤੋਂ ਹੀ ਨਹੀਂ ਸਗੋਂ ਗੁਰਦਾਸਪੁਰ ਤੇ ਮੁਕਤਸਰ ਜਿਲ੍ਹਿਆਂ ਵਿਚੋਂ ਵੀ ਕੁਝ ਗਰੁੱਪ ਪ੍ਰਦਰਸ਼ਨੀ ਦੇਖਣ ਲਈ ਪਹੁੰਚੇ। ਸਾਰਿਆਂ ਨੇ ਇਸ ਪ੍ਰਦਰਸ਼ਨੀ ਦੀ ਭਰਪੂਰ ਸ਼ਾਲਾਘਾ ਕੀਤੀ। ਦਰਸ਼ਕਾਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਦੱਸਿਆ ਕਿ ਉਹਨਾਂ ਨੇ ਆਪਣੀ ਜਿੰਦਗੀ ਵਿਚ ਪਹਿਲਾਂ ਕਦੇ ਅਜਿਹੀ ਪ੍ਰਦਰਸ਼ਨੀ ਨਹੀਂ ਦੇਖੀ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੁਰਲਭ ਖਰੜਿਆਂ ਵਿਚ ਹੋਈ ਸੁਸੱਜਿਤ ਕਲਾ ਬਾਰੇ ਇਤਨੀ ਜਾਣਕਾਰੀ ਮਿਲਦੀ ਹੋਵੇ।