ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਸੱਚ ਅਤੇ ਇਮਾਨਦਾਰੀ ਹੀ ਜਿੰਦਗੀ ਦਾ ਅਸਲ ਰਸਤਾ : ਫੌਜਾ ਸਿੰਘ ਸਰਾਰੀ

news-details

  bolda punjab

   ਮੌੜ (ਬਠਿੰਡਾ), 4 ਸਤੰਬਰ : ਸੱਚ ਅਤੇ ਇਮਾਨਦਾਰੀ ਹੀ ਸਾਡੀ ਜ਼ਿੰਦਗੀ ਦਾ ਅਸਲ ਰਸਤਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਮੌੜ ਮੰਡੀ ਵਿਖੇ ਸਦਭਾਵਨਾ ਹਾਲ ਚ ਪੂਜਨੀਕ ਗੁਰੂ ਚਾਰ ਜਨਮ ਜਯੰਤੀ ਮਹਾਂਉਤਸਵ ਸਬੰਧੀ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਚਰਨਜੀਤ ਕੌਰ ਵਿਸੇਸ਼ ਤੌਰ ਤੇ ਹਾਜ਼ਰ ਸਨ।

          ਇਸ ਮੌਕੇ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸ਼ਰਧਾਂਲੂਆਂ ਨੂੰ ਸਮਾਗਮ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜਿਥੇ ਪ੍ਰਮਾਤਮਾ ਦਾ ਕਣ-ਕਣ ਵਿੱਚ ਵਾਸਾ ਹੈ ਓਥੇ ਹੀ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਸਮਾਜ ਸੇਵਾ ਦੇ ਕੰਮ ਕਰਨ ਲਈ ਮੈੰ ਨੂੰ ਮਾਰਨਾ ਪੈਂਦਾ ਹੈ।

          ਸਮਾਗਮ ਉਪਰੰਤ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸਮੂਹ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਜਾਇਜ਼ ਮੁਸ਼ਕਿਲਾਂ ਦਾ ਤੁਰੰਤ ਹੱਲ ਕੀਤਾ ਜਾਵੇ।

          ਇਸ ਮੌਕੇ ਉਪ ਮੰਡਲ ਮੈਜਿਸਟਰੇਟ ਮੌੜ ਸ੍ਰੀ ਵਰਿੰਦਰ ਸਿੰਘ, ਡੀ.ਐਸ.ਪੀ ਸ੍ਰੀ ਬਲਜੀਤ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਜਗਤਾਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸ੍ਰੀ ਗੁਰਜਿੰਦਰ ਸਿੰਘ, ਸ੍ਰੀ ਦਲਜਿੰਦਰ ਸਿੰਘ, ਸ੍ਰੀ ਦਵਿੰਦਰ ਸਿੰਘ, ਪ੍ਰਧਾਨ ਜੈਨ ਸਭਾ ਮੌੜ ਮੰਡੀ ਸ੍ਰੀ ਇੰਦਰਜੀਤ ਗੁਪਤਾ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।