ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਖੇਡਾਂ ਵਤਨ ਪੰਜਾਬ ਦੀਆਂ , ਡਿਪਟੀ ਕਮਿਸ਼ਨਰ ਨੇ 12 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਜ਼ਿਲਾ ਪੱਧਰੀ ਖੇਡ ਮੁਕਾਬਲਿਆਂ ਦਾ ਲਿਆ ਜਾਇਜ਼ਾ

news-details

 bolda punjab
ਮਾਨਸਾ, 06 ਸਤੰਬਰ :
ਖੇਡਾਂ ਵਤਨ ਪੰਜਾਬ ਦੀਆਂ ਤਹਿਤ 12 ਸਤੰਬਰ 2022 ਨੂੰ ਹੋਣ ਜਾ ਰਹੀਆਂ ਜ਼ਿਲਾ ਪੱਧਰੀ ਖੇਡਾਂ ਦੇ ਸਮੁੱਚੇ ਪ੍ਰਬੰਧ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਜਾਣ, ਤਾਂ ਜੋ ਖੇਡਾਂ ਦੌਰਾਨ ਕਿਸੇ ਵੀ ਕਿਸਮ ਦੀ ਕਮੀ-ਪੇਸ਼ੀ ਸਾਹਮਣੇ ਨਾ ਆਵੇ। ਇਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਜ਼ਿਲਾ ਪੱਧਰੀ ਖੇਡਾਂ ਦੇ ਅਗੇਤੇ ਪ੍ਰਬੰਧਾਂ ਦਾ ਅੱਜ ਸਥਾਨਕ ਬੱਚਤ ਭਵਨ ਵਿਖੇ ਜਾਇਜ਼ਾ ਲੈਂਦਿਆਂ ਕੀਤਾ। ਉਨਾਂ ਦੱਸਿਆ ਕਿ ਇਨਾਂ ਖੇਡਾਂ ਸਬੰਧੀ 12 ਸਤੰਬਰ ਨੂੰ ਜ਼ਿਲਾ ਪੱਧਰੀ ਸ਼ੁਰੂਆਤੀ ਸਮਾਗਮ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ-2022 ਦਾ ਆਯੋਜਨ ਪੰਜਾਬ ਦੇ ਵੱਧ ਤੋਂ ਵੱਧ ਵਸਨੀਕਾਂ/ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ, ਜਿਸ ਸਬੰਧੀ 1 ਤੋਂ 7 ਸਤੰਬਰ ਤੱਕ ਬਲਾਕ ਪੱਧਰ ਦੀਆਂ ਖੇਡਾਂ ਚੱਲ ਰਹੀਆਂ ਹਨ। ਉਨਾਂ ਦੱਸਿਆ ਕਿ ਇਸ ਖੇਡ ਮੇਲੇ ਨਾਲ ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨ, ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਡਰ-14 ਤੋਂ ਲੈ ਕੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ ਲਈ ਆਯੋਜਿਤ ਕੀਤੀਆਂ ਇਨਾਂ ਖੇਡਾਂ ਤਹਿਤ ਜ਼ਿਲਾ ਪੱਧਰ ’ਤੇ ਕੁੱਲ 18 ਖੇਡਾਂ ਦਾ ਆਯੋਜਨ ਕੀਤਾ ਜਾਵੇਗਾ, ਜਿਨਾਂ ਵਿੱਚ ਅਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਅਤੇ ਸਰਕਲ ਸਟਾਈਲ), ਵਾਲੀਬਾਲ, ਕੁਸ਼ਤੀ, ਬਾਸਕਟਬਾਲ, ਜੂਡੋ, ਫੁੱਟਬਾਲ, ਗਤਕਾ, ਹਾਕੀ, ਬਾਕਸਿੰਗ, ਨੈੱਟਬਾਲ, ਕਿੱਕ ਬਾਕਸਿੰਗ, ਬੈਡਮਿੰਟਨ, ਰੋਲਰ ਸਕੇਟਿੰਗ, ਟੇਬਲ ਟੈਨਿਸ ਅਤੇ ਹੈਂਡਬਾਲ ਸ਼ਾਮਿਲ ਹਨ। ਉਨਾਂ ਦੱਸਿਆ ਕਿ ਇਹ ਖੇਡਾਂ 12 ਸਤੰਬਰ ਤੋਂ 21 ਸਤੰਬਰ 2022 ਤੱਕ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਪੱਧਰੀ ਖੇਡਾਂ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ 08 ਸਤੰਬਰ ਤੱਕ ਆਨ-ਲਾਈਨ ਪੋਰਟਲ www.punjabkhedmela2022.in ’ਤੇ ਰਜਿਸ਼ਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ  ਕਿ ਇਨਾਂ ਖੇਡਾਂ ਦੌਰਾਨ ਸਮੁੱਚੇ ਪ੍ਰਬੰਧ ਜਿਵੇਂ ਸੁਰੱਖਿਆ, ਮੈਦਾਨਾਂ ਦੀ ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਸਿਹਤ ਸਹੂਲਤਾਂ, ਆਰਜ਼ੀ ਪਖਾਣੇ, ਰਿਫਰੈਸ਼ਮੈਂਟ ਆਦਿ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਜਾਣ। ਉਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਥਾਵਾਂ ’ਤੇ ਨਿਰਧਾਰਿਤ ਕੀਤੇ ਗਏ ਖੇਡ ਮੈਦਾਨਾਂ ਵਿੱਚ ਨਸ਼ਾ ਮੁਕਤੀ ਬੈਨਰ ਲਗਾਉਣੇ ਯਕੀਨੀ ਬਣਾਏ ਜਾਣ ਅਤੇ ਇਨਾਂ ਬੈਨਰਾਂ ’ਤੇ ਆਪਣੇ ਦਫ਼ਤਰ ਦੇ ਹੈਲਪਲਾਈਨ ਨੰਬਰ ਵੀ ਦਰਸਾਉਣੇ ਯਕੀਨੀ ਬਣਾਏ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ.ਬੈਨਿਥ, ਐਸ.ਡੀ.ਐਮ. ਮਾਨਸਾ ਸ਼੍ਰੀ ਹਰਜਿੰਦਰ ਸਿੰਘ ਜੱਸਲ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਪਰਮਪਾਲ ਸਿੰਘ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ, ਕਾਰਜਕਾਰੀ ਜ਼ਿਲਾ ਖੇਡ ਅਫ਼ਸਰ ਸ਼੍ਰੀ ਗੁਰਮੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਅਤੇ ਡਾ. ਰਣਜੀਤ ਸਿੰਘ ਰਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ