ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਖੇਡਾਂ ਵਤਨ ਪੰਜਾਬ ਦੀਆਂ , ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪੱਧਰੀ ਖੇਡਾਂ ਦੇ ਆਯੋਜਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ

news-details

 bolda punjab

ਐਸ.ਏ.ਐਸ ਨਗਰ 9 ਸਤੰਬਰ

ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਮਨੋਰਥ ਨਾਲ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਬੈਨਰ ਹੇਠ ਬਲਾਕ ਲੈਵਲ ਤੋਂ ਸੂਬਾ ਪੱਧਰੀ ਲੈਵਲ ਤੱਕ ਖੇਡਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਬਲਾਕ ਤੇ ਕਾਰਪੋਰੇਸ਼ਨ ਪੱਧਰ ਦੀਆਂ ਖੇਡਾਂ ਦੇ ਸਫ਼ਲਤਾ ਪੂਰਵਕ ਆਯੋਜਨ ਤੋਂ ਬਾਅਦ ਹੁਣ ਜਿਲ੍ਹਾ ਪੱਧਰੀ ਟੂਰਨਾਮੈਂਟ 12 ਸਤੰਬਰ ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ । ਜਿਲ੍ਹਾ ਪੱਧਰੀ ਖੇਡਾਂ ਦੇ ਆਯੋਜਨ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ– ਵੱਖ ਵਿਭਾਗਾਂ ਵੱਲੋਂ ਕੀਤੀਆ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਗਈ।    
 
ਜਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਖੇਡਾ ਵਿੱਚ 10 ਹਜਾਰ ਦੇ ਕਰੀਬ ਖਿਡਾਰੀਆਂ ਵੱਲੋਂ ਆਪਣੇ ਨਾਮ ਰਜਿਸਟਰਡ ਕਰਵਾਏ ਗਏ ਹਨ । ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ । 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ । ਉਨ੍ਹਾਂ ਦੱਸਿਆ ਕਿ ਜਿਲ੍ਹਾ ਐਸ.ਏ.ਐਸ ਨਗਰ ਦੇ ਜਿਲ੍ਹਾ ਪੱਧਰੀ ਮੁਕਾਬਲੇ 12 ਸਤੰਬਰ ਨੂੰ ਸਪੋਰਟਸ ਕੰਪਲੈਕਸ ਸੈਕਟਰ 78 ਅਤੇ ਸਪੋਰਟਸ ਕੰਪਲੈਕਸ ਸੈਕਟਰ 63 ਵਿਖੇ ਕਰਵਾਏ ਜਾਣਗੇ ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ ਮੁਹਾਲੀ ਸ੍ਰੀਮਤੀ ਸਰਬਜੀਤ ਕੌਰ,ਐਸ.ਪੀ ਹੈੱਡ ਕੁਆਟਰ ਅਜਿੰਦਰ ਸਿੰਘ, ਜਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ ।