ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਵਿਖੇ ਮਨਾਇਆ ਗਿਆ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਮੇਲਾ

news-details

 bolda punjab
ਗੁਰੂ ਹਰਸਹਾਏ /ਫਿਰੋਜ਼ਪੁਰ 10 ਸਤੰਬਰ ,  ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਵਿਖੇ ਸਮਾਜਿਕ ਸਿੱਖਿਆ ਅਤੇ ਅੰਗਰੇਜੀ ਮੇਲਾ ਮਨਾਇਆ ਗਿਆ  ।

 


ਸਕੂਲ ਮੁਖੀ ਸਟੇਟ ਐਵਾਰਡੀ ਸ਼੍ਰੀ ਉਮੇਸ਼ ਕੁਮਾਰ , ਅੰਗਰੇਜ਼ੀ ਅਧਿਆਪਕ ਸ਼੍ਰੀਮਤੀ ਪ੍ਰੀਤ ਬਾਲਾ ਅਤੇ ਸ਼੍ਰੀ ਪਰਮਜੀਤ ਸਿੰਘ, ਸ.ਸ. ਅਧਿਆਪਕ ਸ਼੍ਰੀਮਤੀ ਸੁਨੀਤਾ ਰਾਣੀ, ਸ਼੍ਰੀ ਮਨਪ੍ਰੀਤ ਕੰਬੋਜ ਅਤੇ ਸ਼੍ਰੀ ਪਰਮਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਵਿੱਚ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਮੇਲਾ ਲਗਾਇਆ ਗਿਆ। ਜਿਸ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵੱਖ - ਵੱਖ ਤਰ੍ਹਾਂ ਦੇ ਮਾਡਲ, ਚਾਰਟ, ਵਰਕਬੁੱਕ ਆਦਿ ਦੀ ਪ੍ਰਦਰਸ਼ਨੀ ਲਗਾਈ ਗਈ।


ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਰੰਗੋਲੀ, ਰੋਲ ਪਲੇਅ ਗਤੀਵਿਧੀ, ਵਾਰਤਾਲਾਭ ਗਤੀਵਿਧੀ ਆਦਿ ਵਿੱਚ ਵੱਧ ਚੜ੍ਹ ਕੇ ਭਾਗ ਲਿਆ।

 ਪਿੰਡ ਦੇ ਲੋਕਾਂ, ਬੱਚਿਆਂ ਦੇ ਮਾਤਾ ਪਿਤਾ ਅਤੇ ਵਿਸ਼ੇ ਨਾਲ ਸੰਬੰਧਿਤ ਬੀ.ਐਮ. ਸ਼੍ਰੀ ਵਿਨੋਦ ਕੁਮਾਰ  ਵੱਲੋਂ ਬੱਚਿਆਂ ਨੂੰ ਪ੍ਰੋਤਸਾਹਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਮੇਲੇ ਲਗਾਉਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।