ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਨੇ ਜ਼ਿਲ੍ਹਾ ਪੱਧਰ ਖੇਡਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

news-details


 Bolda Punjab
ਗੁਰੂ ਹਰਸਹਾਏ / ਫਿਰੋਜ਼ਪੁਰ 12 ਸਤੰਬਰ ,
ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਚਮਕੌਰ ਸਿੰਘ , ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ, ਜ਼ਿਲ੍ਹਾ ਖੇਡ ਸਕੱਤਰ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਹੋ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।
ਇਹਨਾਂ ਖੇਡਾਂ ਵਿੱਚ ਸ਼ਤਰੰਜ ਦੇ ਜ਼ਿਲ੍ਹਾ ਪੱਧਰ ਮੁਕਾਬਲਿਆਂ ਵਿੱਚ ਅੰਡਰ-17 ਕੁੜੀਆਂ ਨੇ ਜ਼ਿਲ੍ਹੇ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।
 ਅੰਡਰ-14 ਲੜਕੀਆਂ ਨੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਕੈਰਮ ਵਿੱਚ ਅੰਡਰ-17 ਲੜਕਿਆਂ ਨੇ ਪਹਿਲਾ ਸਥਾਨ ਅਤੇ ਅੰਡਰ-19 ਲੜਕਿਆਂ ਨੇ ਵੀ ਪਹਿਲਾ ਸਥਾਨ ਹਾਸਲ ਕੀਤਾ।
 ਖੋ-ਖੋ ਦੇ ਮੁਕਾਬਲਿਆਂ ਵਿੱਚ ਅੰਡਰ-14 ਲੜਕੀਆਂ ਨੇ ਤੀਸਰਾ ਸਥਾਨ ਹਾਸਲ ਕੀਤਾ।
ਇਨ੍ਹਾਂ ਮੁਕਾਬਲਿਆਂ ਲਈ ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ ਦੇ ਪੀ.ਟੀ.ਆਈ ਅਧਿਆਪਕ ਅਮਨਦੀਪ ਤੇ ਮਨਪ੍ਰੀਤ ਕੰਬੋਜ (ਸ. ਸ. ਮਾਸਟਰ) ਵਲੋਂ ਕਰਵਾਈ ਮਿਹਨਤ ਦੇ ਸਦਕਾ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਤੇ ਸਕੂਲ ਦੇ ਅਧਿਆਪਕਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਇਸ ਮੌਕੇ ਤੇ ਸਕੂਲ ਮੁਖੀ ਸੂਬਾ ਐਵਾਰਡੀ ਸ਼੍ਰੀ ਉਮੇਸ਼ ਕੁਮਾਰ  ਅਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।
ਜ਼ਿਲ੍ਹੇ ਪੱਧਰ ਤੇ ਜੇਤੂ ਖਿਡਾਰੀਆਂ ਦੀ ਸਕੂਲ ਮੁਖੀ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਉਹਨਾਂ ਨੂੰ  ਉੱਤਸ਼ਾਹਿਤ ਵੀ ਕੀਤਾ ਗਿਆ ।

ਸਕੂਲ ਮੁਖੀ ਸੂਬਾ ਐਵਾਰਡੀ ਸ਼੍ਰੀ ਉਮੇਸ਼ ਕੁਮਾਰ  ਅਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ