ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਬਲਾਕ ਮੱਲਾਂਵਾਲਾ ਖਾਸ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਬਹਿਕ ਫੱਤੂ ਵਿਖੇ ਕੱਲ੍ 14 ਸਤੰਬਰ ਤੋਂ

news-details

 bolda punjab

ਮੱਲਾਂਵਾਲਾ ਖਾਸ / ਮੱਖੂ 13 ਸਤੰਬਰ ,
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫਿਰੋਜ਼ਪੁਰ ਸ੍ਰੀ ਰਾਜੀਵ ਛਾਬੜਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੱਲਾਂਵਾਲਾ ਖਾਸ ਸ੍ਰੀਮਤੀ ਹਰਜੀਤ ਕੌਰ ਜੀ ਦੀ ਅਗਵਾਈ ਹੇਠ ਬਲਾਕ ਮੱਲਾਂਵਾਲਾ ਖਾਸ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਬਹਿਕ ਫੱਤੂ ਵਿਖੇ 14 ਸਤੰਬਰ ਤੋਂ 16 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ।ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੱਲਾਂਵਾਲਾ ਖਾਸ ਸ੍ਰੀਮਤੀ ਹਰਜੀਤ ਕੌਰ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ  ਚਲਦਿਆਂ ਪਿਛਲੇ 2 ਤੋਂ ਸਕੂਲਾਂ ਵਿੱਚ ਖੇਡਾਂ ਨਹੀਂ ਕਰਵਾਈਆਂ ਗਈਆਂ ਸਨ।ਇਸ ਵਾਰ ਕੋਰੋਨਾ ਮਹਾਂਮਾਰੀ ਤੇ ਠੱਲ੍ਹ ਹੋਣ ਦੇ ਮੱਦੇਨਜ਼ਰ ਸਕੂਲਾਂ ਵਿਚ ਖੇਡਾਂ ਕਰਵਾਈਆਂ ਜਾ ਰਹੀਆਂ ਹਨ   ਅਤੇ ਵਿਦਿਆਰਥੀਆਂ ਵਿੱਚ ਇਨ੍ਹਾਂ ਖੇਡਾਂ ਲਈ ਬੜਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਧ ਚਡ਼੍ਹ ਕੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ  ।ਇਸ ਮੌਕੇ ਸ੍ਰੀ ਜਸਵੀਰ ਸਿੰਘ  ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਬਹਿਕ ਫੱਤੂ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ  ਲਈ ਪੂਰੇ ਪ੍ਰਬੰਧ ਕਰ ਲਏ ਗਏ ਹਨ।ਇਸ ਮੌਕੇ ਹਰਜੀਤ ਸਿੰਘ ਸੀਐਚਟੀ,ਸੁਨੀਲ ਕੁਮਾਰ ਸੀਐਚਟੀ,ਨਿਰਮਲ ਕੌਰ ਸੀਐਚਟੀ,ਵਰਿੰਦਰ ਸਿੰਘ ਐੱਚ ਟੀ,ਜੈ ਪਾਲ ਉੱਪਲ,ਰਸ਼ਪਾਲ ਸਿੰਘ ਬੀ ਐਮ ਟੀ,ਗੁਰਵਿੰਦਰ ਸਿੰਘ,ਰਾਜਵੰਤ ਕੌਰ,ਦਲਜੀਤ ਕੌਰ, ਰਵੀ ਕੁਮਾਰ,ਮਨਿੰਦਰ ਸਿੰਘ,ਹਰਜੀਤ ਸਿੰਘ,ਰਾਧਾਕ੍ਰਿਸ਼ਨ,ਰਛਪਾਲ ਸਿੰਘ,ਕੁਲਵੀਰ ਸਿੰਘ, ਸਚਿਨ,ਜਗਸੀਰ ਸਿੰਘ,ਬਲਵਿੰਦਰ ਸਿੰਘ     ਅਤੇ ਸਕੂਲ ਮੀਡੀਆ ਇੰਚਾਰਜ ਸੰਦੀਪ ਪੰਧੂ ਆਦਿ ਹਾਜ਼ਰ ਸਨ।