ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਸਰਕਾਰ ਖ਼ਿਲਾਫ਼ ਚੱਲ ਰਹੀ ਹੈ ਕੋਝੀਆਂ ਚਾਲਾਂ MLA ਭੁੱਲਰ , MLA ਦਹੀਆ , MLA ਨਰੇਸ਼ ਕਟਾਰੀਆ

news-details

bolda punjab
ਗੁਰੂ ਹਰਸਹਾਏ / ਫਿਰੋਜ਼ਪੁਰ ਸਤੰਬਰ , ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਨਾਲ ਮਿਲਵਰਤਣ ਨਾਲ ਚੱਲਣ ਦੀ ਕੋਸ਼ਿਸ਼ ਕਰਦੀ ਹੈ ਤਾਂ ਜੋ ਪੰਜਾਬ ਦੇ ਭਲੇ ਖੁਸ਼ਹਾਲੀ ਅਤੇ ਤਰੱਕੀ ਲਈ ਕੇਂਦਰ ਸਰਕਾਰ ਦਾ ਸਾਥ ਲਿਆ ਜਾ ਸਕੇ ਪਰ ਸ਼ੁਰੂ ਤੋਂ ਹੀ ਦਿੱਲੀ ਦੀ ਪੰਜਾਬ ਪ੍ਰਤੀ ਮਾੜੀ ਸੋਚ ਦਾ ਹੀ ਨਤੀਜਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ ।
  ਇਹ ਗੱਲ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਡਾ ਮਲਕੀਤ ਥਿੰਦ ਦੇ ਗੋਲੂ ਕਾ ਮੋੜ ਸਥਿਤ ਗ੍ਰਹਿ ਵਿਖੇ ਪੁੱਜੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਤਿੰਨੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ MLA ਫਿਰੋਜ਼ਪੁਰ ਰੂਰਲ , ਰਣਬੀਰ ਸਿੰਘ ਭੁੱਲਰ MLA ਫਿਰੋਜ਼ਪੁਰ ਸਿਟੀ , ਨਰੇਸ਼ ਕਟਾਰੀਆ MLA ਵਿਧਾਨ ਸਭਾ ਹਲਕਾ ਜ਼ੀਰਾ ਨੇ ਕਹੀ ।
   ਇਨ੍ਹਾਂ ਵਿਧਾਇਕਾਂ ਨੇ ਕਿਹਾ ਕਿ ਅਨੇਕਾਂ ਵਾਰ ਸੀ ਬੀ ਆਈ ਅਤੇ ਈ ਡੀ ਦੀ ਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਮੰਤਰੀਆਂ ਅਤੇ ਉਹਨੇ ਉਹਦੇ ਰਿਸ਼ਤੇਦਾਰ ਹਨ ਉੱਪਰ ਨਾਜਾਇਜ਼ ਰੇਡ ਕਰਵਾ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ।
   ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਬੈਠਕਾਂ ਬੁਲਾ ਕੇ ਕੇਂਦਰ ਦੇ ਵਜ਼ੀਰ ਆਪਣਾ ਪ੍ਰਭਾਵ ਪਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ ।
   ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀਆਂ ਦੀਆਂ ਅਧਿਕਾਰੀਆਂ ਨਾਲ ਮੀਟਿੰਗਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਵੀ ਬਰਾਬਰ ਨਾਲ ਬਿਠਾਇਆ ਜਾਂਦਾ ਹੈ ।
  ਉਨ੍ਹਾਂ ਕਿਹਾ ਕਿ ਦਿੱਲੀ ਦੀ ਐਕਸਾਈਜ਼ ਪਾਲਿਸੀ ਨੂੰ ਲੈ ਕੇ ਦਿੱਲੀ ਵਿੱਚ ਵਧੀਆ ਕੰਮ ਕਰ ਰਹੇ ਡਿਪਟੀ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਹੋਰਾਂ ਦੇ ਖਿਲਾਫ ਮੁਕੱਦਮੇ ਦਰਜ ਕਰਨ ਦੇ ਨਾਲ - ਨਾਲ ਪੰਜਾਬ ਦੇ ਅਧਿਕਾਰੀਆਂ ਦੇ ਘਰਾਂ ਉਪਰ ਵੀ ਰੇਡ ਕਰ ਕੇ ਇਕ ਦਬਾਅ ਬਣਾਉਣ ਦੀ ਚਾਲ ਚੱਲੀ ਜਾ ਰਹੀ ਹੈ ।
   ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਇਕ ਆਡੀਓ ਵਾਇਰਲ ਹੋਣ ਸਬੰਧੀ ਕੀਤੇ ਗਏ ਸਵਾਲ  ਉੱਪਰ ਟਿੱਪਣੀ ਕਰਨ ਤੋਂ ਉਨ੍ਹਾਂ ਸਾਫ਼ ਇਨਕਾਰ ਕਰ ਦਿੱਤਾ ।
   ਉਨ੍ਹਾਂ ਕਿਹਾ ਕਿ ਹੁਣ ਤਕ ਤਾਂ ਮੰਤਰੀ ਸਾਹਿਬ ਆਪਣੇ ਹਲਕੇ ਲਈ ਅੱਛਾ ਕੰਮ ਕਰਦੇ ਆ ਰਹੇ ਸਨ ਅਤੇ ਫੇਰ ਵੀ ਜੇਕਰ ਕੋਈ ਇਲਜ਼ਾਮ ਲੱਗਿਆ ਹੈ ਤਾਂ ਉਸ ਸਬੰਧੀ ਪਾਰਟੀ ਲੀਡਰਸ਼ਿਪ ਹੀ ਕੁਝ ਕਹਿ ਸਕਦੀ ਹੈ ।
  ਇਸ ਮੌਕੇ ਵਸਾਵਾ ਰਾਮ ਸੇਵਕ , ਸ਼ਾਹਰੁਖ਼ ਥਿੰਦ , ਯੂਥ ਆਗੂ ਪਵਨ ਪੰਧੂ , ਅਸ਼ੋਕ ਕੁਮਾਰ ਪੰਧ , ਸ਼ੇਖਰ ਕੰਬੋਜ਼ ਸੈਦੇ ਕੇ ਮੋਨ ਵੀ ਮੌਜੂਦ ਸਨ ।