ਤਾਜ਼ਾ ਖਬਰਾਂ
102 ਸੀਟਾਂ 'ਤੇ ਵੋਟਿੰਗ ਪੂਰੀ, ਸ਼ਾਮ 7 ਵਜੇ ਤੱਕ 60.03% ਵੋਟਿੰਗ, ਬੰਗਾਲ 'ਚ ਸਭ ਤੋਂ ਵੱਧ ਯੂਪੀ ਵਿਚ ਸ਼ਾਮ 5 ਵਜੇ ਤੱਕ 57.54% ਵੋਟਿੰਗ ਹੋਈ, ਰਾਮਪੁਰ ਵਿਚ 52% ਵੋਟਿੰਗ ਮਨੀਪੁਰ ਦੇ ਇੰਫਾਲ 'ਚ ਪੋਲਿੰਗ ਬੂਥ 'ਤੇ ਗੋਲੀਬਾਰੀ, ਇਕ ਵਿਅਕਤੀ ਜ਼ਖਮੀ ਪਠਾਨਕੋਟ 'ਚ ਦੋ ਧਿਰਾਂ ਦੀ ਲੜਾਈ ’ਚ ਨੌਜਵਾਨ ਦਾ ਕਤਲ, ਪੁਲਿਸ ਜਾਂਚ 'ਚ ਜੁਟੀ ਕੁਝ ਮਿੰਟਾਂ ਦੇ ਮੀਂਹ ਤੇ ਹਨੇਰੀ ਨੇ ਕੀਤਾ ਜਨਜੀਵਨ ਪ੍ਰਭਾਵਿਤ ਸ਼ਾਮ 5 ਵਜੇ ਤੱਕ ਪਹਿਲੇ ਪੜਾਅ ਵਿਚ ਪੱਛਮੀ ਬੰਗਾਲ ਵਿਚ 77.57% ਅਤੇ ਬਿਹਾਰ ਵਿਚ 46.32% ਯਾਨੀ ਔਸਤਨ 59.71% ਵੋਟਿੰਗ ਹੋਈ ਸੰਗਰੂਰ ਜੇਲ੍ਹ 'ਚ ਖ਼ੂਨੀ ਝੜਪ ਦੌਰਾਨ 2 ਕੈਦੀਆਂ ਦੀ ਮੌਤ ਸਤਲੁਜ ਤੋਂ ਪਾਰ ਕਣਕ ਵੱਢਣ ਜਾ ਰਹੇ ਕਿਸਾਨਾਂ ਦਾ ਟਰੈਕਟਰ ਟਰਾਲੀ ਦਰਿਆ ਵਿਚ ਡੁੱਬਿਆ ਪਿੰਡ ਰਸੂਲਪੁਰ ਦੇ ਨੌਜਵਾਨ ਦੀ ਸਾਊਦੀ ਅਰਬ ’ਚ ਟਰੱਕ ਪਲਟਨ ਕਾਰਨ ਹੋਈ ਮੌਤ ਸੁਨਾਮ 'ਚ ਬੇਮੌਸਮੀ ਬਾਰਿਸ਼ ਨੇ ਕਿਸਾਨੀ ਦਾ ਕੀਤਾ ਭਾਰੀ ਨੁਕਸਾਨ

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ

news-details

 Bolda Punjab
ਚੰਡੀਗੜ੍ਹ, 15 ਸਤੰਬਰ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।

ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਅੱਜ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ ਜਿਸ ਨੇ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਘਰੇਲੂ ਕ੍ਰਿਕਟ ਤੇ ਆਈ.ਪੀ.ਐਲ. ਵਿੱਚ ਚੰਗੇ ਪ੍ਰਦਰਸ਼ਨ ਨਾਲ ਟੀਮ ਵਿੱਚ ਜਗ੍ਹਾਂ ਬਣਾਈ ਅਤੇ 11 ਮੈਚਾਂ ਦੇ ਕੌਮਾਂਤਰੀ ਕਰੀਅਰ ਵਿੱਚ ਆਖਰੀ (ਡੈਥ) ਓਵਰਾਂ ਵਿੱਚ ਟੀਮ ਦਾ ਅਹਿਮ ਖਿਡਾਰੀ ਬਣ ਗਿਆ।

ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਅਕਤੂਬਰ ਮਹੀਨੇ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਵਿੱਚ ਚੰਗੀ ਖੇਡ ਅਤੇ ਭਾਰਤੀ ਟੀਮ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਉਨ੍ਹਾਂ ਅਰਸ਼ਦੀਪ ਸਿੰਘ ਦਾ ਪ੍ਰੈਕਟਿਸ ਸੈਸ਼ਨ ਦੇਖਦਿਆ ਉਸ ਦੀ ਖੇਡ ਦਾ ਆਨੰਦ ਮਾਣਿਆ ਅਤੇ ਉਸ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਸੈਕਟਰ 16 ਅਕੈਡਮੀ ਦੇ ਖਿਡਾਰੀਆਂ ਨਾਲ ਖ਼ੁਦ ਬੱਲੇਬਾਜ਼ੀ ਦੀ ਨੈਟ ਪ੍ਰੈਕਟਿਸ ਵੀ ਕੀਤੀ।

 ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ, ਅਕੈਡਮੀ ਦੇ ਕੋਚ ਜਸਵੰਤ ਰਾਏ, ਸੰਦੀਪ ਦਹੀਆ ਤੇ ਅਸ਼ਵਨੀ ਗਰਗ ਵੀ ਹਾਜ਼ਰ ਸਨ।