ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਾਂ ਲਈ ਸਕੀਮਾਂ ਬਾਰੇ ਇੰਦੌਰ ਵਿਖੇ ਕਰਵਾਈ ਦੋ ਰੋਜ਼ਾ ਕੌਮੀ ਸੰਵੇਦਨਸ਼ੀਲਤਾ ਵਰਕਸ਼ਾਪ ਵਿਚ ਕੀਤੀ ਸ਼ਿਰਕਤ

news-details

 Bolda Punjab
ਇੰਦੌਰ/ਚੰਡੀਗੜ੍ਹ, 15 ਸਤੰਬਰ
ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗਾਂ (ਵਿਸ਼ੇਸ਼ ਤੌਰ 'ਤੇ ਅਪਾਹਜ ਵਿਅਕਤੀਆਂ) ਲਈ ਸਕੀਮ ਅਤੇ ਲਾਭਾਂ ਬਾਰੇ ਆਯੋਜਿਤ ਕੌਮੀ ਸੰਵੇਦਨਸ਼ੀਲਤਾ ਵਰਕਸ਼ਾਪ ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਦੇ ਨਾਲ ਸੀਨੀਅਰ ਅਧਿਕਾਰੀਆਂ ਦਾ ਵਫ਼ਦ ਵੀ ਮੌਜੂਦ ਸੀ।
ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵੱਖ-ਵੱਖ ਮੰਤਰੀਆਂ ਅਤੇ ਅਧਿਕਾਰੀਆਂ ਨੇ ਇਸ ਵਰਕਸ਼ਾਪ ਵਿੱਚ ਸ਼ਮੂਲੀਅਤ ਕੀਤੀ।
ਇਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਾਂ ਸਬੰਧੀ ਵੱਖ-ਵੱਖ ਮੁੱਦਿਆਂ ਨੂੰ ਉਠਾਇਆ। ਉਨ੍ਹਾਂ ਕਿਹਾ ਕਿ ਅਪਾਹਜ ਵਿਅਕਤੀਆਂ ਲਈ ਸਕੀਮਾਂ ਇਸ ਤਰੀਕੇ ਨਾਲ ਉਲੀਕੀਆਂ ਜਾਣੀਆਂ ਚਾਹੀਦੀਆਂ ਹਨ ਕਿ ਲਾਭਪਾਤਰੀ ਆਸਾਨੀ ਨਾਲ ਇਹਨਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਅੱਗੇ ਕਿਹਾ ਕਿ ਦਿਵਿਆਂਗਾਂ ਲਈ ਸਕੀਮਾਂ ਬਾਰੇ ਫੈਸਲੇ ਲੈਣ ਤੋਂ ਪਹਿਲਾਂ ਅਜਿਹੇ ਲੋਕਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਾਰੀਆਂ ਸੂਬਾਂ ਸਰਕਾਰਾਂ ਨੂੰ ਅਜਿਹੀਆਂ ਨੀਤੀਆਂ ਨੂੰ ਲਾਗੂ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ ਜਿਸ ਨਾਲ ਅਪਾਹਜ ਵਿਅਕਤੀਆਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕੀਤਾ ਜਾ ਸਕੇ।
ਡਾ. ਬਲਜੀਤ ਕੌਰ ਨੇ ਕੇਂਦਰ ਸਰਕਾਰ ਨੂੰ ਏ.ਡੀ.ਆਈ.ਪੀ. ਪੋਰਟਲ ਦੀ ਸ਼ੁਰੂਆਤ ਕਰਨ ਲਈ ਵਧਾਈ ਦਿੱਤੀ, ਜਿਸ ਨਾਲ ਸੂਬੇ ਭਰ ਦੇ ਅਪਾਹਜ ਲੋਕ ਇੱਕੋ ਪਲੇਟਫਾਰਮ ਜ਼ਰੀਏ ਸਾਰੀਆਂ ਸਹੂਲਤਾਂ ਪ੍ਰਾਪਤ ਕਰ ਸਕਣਗੇ।
ਇਸ ਮੌਕੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵਰਿੰਦਰ ਕੁਮਾਰ, ਰਾਜ ਮੰਤਰੀ ਰਾਮਦਾਸ ਅਠਾਵਲੇ, ਪ੍ਰਤਿਮਾ ਭੌਮਿਕ, ਦਿੱਲੀ ਸਰਕਾਰ ਦੇ ਮੰਤਰੀ ਰਾਜਿੰਦਰ ਪਾਲ ਗੌਤਮ ਅਤੇ ਵੱਖ-ਵੱਖ ਸੂਬਿਆਂ ਦੇ ਹੋਰ ਮੰਤਰੀ ਮੌਜੂਦ ਸਨ।